ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸੁਖਵਿੰਦਰ ਸਿੰਘ ਤੇ ਉਨ੍ਹਾ ਦੀ ਫੈਕਟਰੀ ਐਸ ਐਮ ਐਸ ਆਰ ਐਲ ਦੇ ਸਮੂਹ ਵਰਕਰਾਂ ਦੇ ਸਹਿਯੋਗ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਜਿਨ੍ਹਾ ਦੇ ਬੀਤੇ ਐਤਵਾਰ ਸੰਪੂਰਨਤਾ ਦੇ ਨਾਲ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁੱਖਵੰਤ ਸਿੰਘ ਕੋਲੋ ਕੀਰਤਨ ਦੀ ਸਿੱਖਿਆ ਲੈ ਰਹੇ ਬੱਚਿਆ ਵਲੋ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਭਾਈ ਤਰਸੇਮ ਸਿੰਘ ਦੇ ਕਵੀਸ਼ਰੀ ਜਥੇ ਵਲੋ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।
More Stories
ਖਾਲਸਾਈ ਰੰਗ ਵਿੱਚ ਰੰਗਿਆ ਰਾਜਧਾਨੀ ਰੋਮ ਦਾ ਪ੍ਰਸਿੱਧ ਸ਼ਹਿਰ ਲਵੀਨੀਓ
ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਉਲੀਕੇ ਸਮਾਗਮ ਵਿੱਚ ਹੋਇਆ ਕਹਾਣੀ ਅਤੇ ਕਵਿਤਾ ਪਾਠ
ਇਟਲੀ ਦੇ ਪ੍ਰਸਿੱਧ ਗਾਇਕ ਮੋਹਿਤ ਸ਼ਰਮਾਂ ਦਾ “ ਜੋਤ ਮਈਆ ਦੀ “ ਨਵਾਂ ਭਜਨ 3 ਅਕਤੂਬਰ ਨੂੰ ਹੋਵੇਗਾ ਰਿਲੀਜ਼