
ਰੋਮ(ਦਲਵੀਰ ਕੈਂਥ,ਸਾਬੀ ਚੀਨੀਆਂ)ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਨੂੰ ਸਮਰਪਿਤ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ(ਰੋਮ) ਦੀ ਨਵੀਂ ਇਮਾਰਤ ਦੇ ਉਦਘਾਟਨ ਸਮਾਰੋਹ ਮੌਕੇ ਵਿਸੇ਼ਸ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੀ ਪੁਰਾਣੀ ਇਮਾਰਤ ਤੋਂ ਨਵੀਂ ਇਮਾਰਤ ਤੱਕ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ,ਪੰਜ ਨਿਸ਼ਾਨੀ ਸਿੰਘਾਂ ਦੀ ਅਗਵਾਈ ਵਿੱਚ ਸਜਾਇਆ ਗਿਆ ਜਿਸ ਵਿੱਚ ਸੂਬੇ ਭਰ ਤੋਂ ਸੰਗਤਾਂ ਦੇ ਵੱਡੇ ਹਜੂਮ ਨੇ ਹਾਜ਼ਰੀ ਭਰੀ।ਇਸ ਮੌਕੇ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਜੈਕਾਰੇ ਉਦਘਾਟਨੀ ਸਮਾਰੋਹ ਵਿੱਚ ਭਗਤੀ ਦੀ ਮਧੁਰ ਗੂੰਜ ਨਾਲ ਸਾਰਾ ਮਾਹੌਲ ਮਹਿਕਾ ਰਹੇ ਸਨ।
ਸਮਾਗਮ ਮੌਕੇ ਆਰੰਭੇ ਸ਼੍ਰੀ ਆਖੰਡ ਪਾਠ ਜੀਓ ਦੇ ਭੋਗ ਉਪੰਰਤ ਨਗਰ ਕੀਰਤਨ ਨੇ ਚਾਲੇ ਪਾਏ ਜਿਸ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ।ਨਵੀਂ ਇਮਾਰਤ ਵਿਖੇ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ,ਢਾਡੀ ਤੇ ਕੀਰਤਨੀਏ ਜੱਥਿਆ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ।ਜਿਸ ਵਿੱਚ ਭਾਈ ਗੁਰਦਿੱਤ ਸਿੰਘ,ਭਾਈ ਅਮਿਤਵੀਰ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਦੇ ਕੀਰਤਨੀ ਜੱਥੇ ਨੇ ਰਸ ਭਿੰਨੇ ਕੀਰਤਨ ਨਾਲ ਦਰਬਾਰ ਵਿੱਚ ਭਰਵੀਂ ਹਾਜ਼ਰੀ ਲੁਆਈ ਜਦੋਂ ਕਿ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਕਵੀਸ਼ਰੀ ਜੱਥੇ ਨੇ ਆਪਣੀ ਬੁਲੰਦ ਆਵਾਜ਼ ਵਿੱਚ ਗੁਰ ਇਤਿਹਾਸ ਸਰਵਣ ਕਰਵਾਇਆ ।ਕੀਰਤਨ ਦਰਬਾਰ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਵੀ ਸਿੱਖ ਇਤਿਹਾਸ ਦੀਆਂ ਬਾਤਾਂ ਪਾਉਂਦੀਆਂ ਰਚਨਾਵਾਂ ਪੇਸ਼ ਕੀਤੀਆਂ ।ਭਾਈ ਹਰਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ(ਰੋਮ) ਨੇ ਉਦਘਾਟਨ ਵਿੱਚ ਪਹੁੰਚਣ ਲਈ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ,ਮੰਦਿਰ ਕਮੇਟੀਆਂ ਤੇ ਪਹੁੰਚੇ ਪੰਥਕ ਆਗੂਆਂ ਦਾ ਤਹਿ ਦਿਲੋ ਧੰਨਵਾਦ ਕੀਤਾ।ਪ੍ਰਬੰਧਕਾਂ ਵੱਲੋਂ ਆਏ ਪਤਵੰਤਿਆਂ ਦਾ ਤੇ ਸੇਵਾਦਾਰਾਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ।
More Stories
JERNAIL S ANAND: THE MASTER OF MYTH CREATION “Craza, a bold evolution from Lustus” Dr Maja Herman Sekulic
ਭਾਰਤ ਸੰਵਿਧਾਨ ਦੇ ਪਿਤਾਮਾ ਡਾਕਟਰ ਅੰਬੇਦਕਰ ਸਾਹਿਬ ਦਾ ਯੂਰਪੀ ਦੇਸ ਜਰਮਨ ਦੇ ਫਰੈਕਫਰਕ ਵਿੱਚ ਹੋਇਆ ਬੁੱਤ ਸਥਾਪਿਤ
*ਬ੍ਰਹਮ ਗਿਆਨੀ ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਸੰਬੰਧੀ ਵਿਸ਼ਾਲ ਸਮਾਗਮ ਗੁਰਦੁਆਰਾ ਸਿੰਘ ਸਭਾ ਫਲ਼ੇਰੋ,ਬਰੇਸ਼ੀਆ,ਇਟਲੀ ਵਿਖੇ 6,7 ਅਤੇ 8 ਜੂਨ ਨੂੰ ਕਰਵਾਏ ਜਾਣਗੇ ਵਿਸ਼ਾਲ ਖੁੱਲ੍ਹੇ ਪੰਡਾਲ ਵਿੱਚ।*