ਰੋਮ( ਕੈਂਥ,ਗੁਰਸ਼ਰਨ ਸਿੰਘ ਸੋਨੀ )ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ 420ਵੇਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੁਨੀਆਂ ਭਰ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਜੋਸੋ਼-ਖਰੋਸ਼ ਤੇ ਸ਼ਰਧਾ ਭਾਵਨਾ ਨਾਲ ਸਜਾਏ ਗਏ ਜਿਹਨਾਂ ਵਿੱਚ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਮਹਾਨ ਤੇ ਇਤਿਹਾਸ ਦਿਹਾੜੇ ਨੂੰ ਸਮਰਪਿਤ ਲਾਸੀਓ ਸੂਬੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ਵਿੱਚ ਜੁੜੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਵੱਲੋਂ ਵਿਸ਼ਾਲ ਨਗਰ ਕੀਤਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ 8 ਸਤੰਬਰ ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ ਜਿਸ ਵਿੱਚ ਪ੍ਰਸਿੱਧ ਰਾਗੀ,ਢਾਡੀ,ਕੀਰਤਨੀਏ ਤੇ ਕਥਾਵਾਚਕ ਮਹਾਨ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।ਇਸ ਗੁਰਪਰਬ ਮੌਕੇ ਭਾਰਤ ਦੀ ਧਰਤੀ ਤੋਂ ਉਚੇਚੇ ਤੌਰ ਤੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਗੁਰਵਿੰਦਰ ਸਿੰਘ ਤੇ ਸਾਥੀ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਉਣਗੇ।ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਜਗਰੂਪ ਸਿੰਘ ਗਿੱਲ ਸੈਕਟਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਬੋਰਗੋ ਹਰਮਾਦਾ(ਲਾਤੀਨਾ)ਨੇ ਦਿੰਦਿਆਂ ਕਿਹਾ ਕਿ ਇਹ ਸਮਾਗਮ 5 ਰੋਜ਼ਾ ਹੈ ਜਿਹੜਾ 4 ਸਤੰਬਰ ਨੂੰ ਸ਼ੁਰੂ ਹੋ ਰਿਹਾ ਜਿਸ ਵਿੱਚ ਵਿਸ਼ਾਲ ਧਾਰਮਿਕ ਦੀਵਾਨ ਦੇ ਨਾਲ ਨਗਰ ਕੀਰਤਨ ਤੇਰਾਚੀਨਾ ਵਿਖੇ 8 ਸਤੰਬਰ ਨੂੰ ਦੁਪਹਿਰ 1 ਵਜੇ ਸਜਾਇਆ ਗਿਆ ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰੀ ਭਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਜੀਓ।
More Stories
ਖਾਲਸਾਈ ਰੰਗ ਵਿੱਚ ਰੰਗਿਆ ਰਾਜਧਾਨੀ ਰੋਮ ਦਾ ਪ੍ਰਸਿੱਧ ਸ਼ਹਿਰ ਲਵੀਨੀਓ
ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਉਲੀਕੇ ਸਮਾਗਮ ਵਿੱਚ ਹੋਇਆ ਕਹਾਣੀ ਅਤੇ ਕਵਿਤਾ ਪਾਠ
ਇਟਲੀ ਦੇ ਪ੍ਰਸਿੱਧ ਗਾਇਕ ਮੋਹਿਤ ਸ਼ਰਮਾਂ ਦਾ “ ਜੋਤ ਮਈਆ ਦੀ “ ਨਵਾਂ ਭਜਨ 3 ਅਕਤੂਬਰ ਨੂੰ ਹੋਵੇਗਾ ਰਿਲੀਜ਼