ਰੋਮ(ਕੈਂਥ)ਇਟਲੀ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਨੂੰ ਅਗਾਂਹ ਤੋਰਦਿਆਂ ਇਟਲੀ ਦੇ ਸ਼ਹਿਰ ਪਾਰਮਾ ਵਿਖੇ ਸ਼ੁਸ਼ੋਭਿਤ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਬੰਧਕਾਂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਉਪਰਾਲੇ ਸਦਕਾ ਪਾਰਮਾ ਸ਼ਹਿਰ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ 19 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ Stadio Tardini VIALE PARTIGIANI D’ ITALIA, 1 ਤੋ ਆਰੰਭ ਹੁੰਦਾ ਹੋਇਆ ਸ਼ਾਮ 5 ਵਜੇ ਦੇ ਕਰੀਬ Piazza Della Musica VIA TOSCANA ਦੇ ਵਿੱਚ ਵਿਸ਼ਾਲ ਪੰਡਾਲ ਸਜਾਏ ਜਾਣਗੇ। ਜਿਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਭਾਈ ਸੁਖਬੀਰ ਸਿੰਘ ਭੌਰ ਵੱਲੋਂ ਗੁਰ ਇਤਿਹਾਸ ਸਰਵਣ ਕਰਵਾਇਆ ਜਾਏਗਾ। ਮਿਸਲ ਸ਼ਹੀਦਾਂ ਗਤਕਾ ਅਕੈਡਮੀ ਸੁਜਾਰਾ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਟਾਲੀਅਨ ਇੰਡੀਅਨ ਪ੍ਰੈਸ ਕਲੱਬ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਇਸ ਨਗਰ ਕੀਰਤਨ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੀਏ ਅਤੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਈਏ। ਇਹ ਸਾਰੇ ਸਮਾਗਮ ਦਾ ਲਾਈਵ ਟੈਲੀਕਾਸਟ ਕਲਤੂਰਾ ਸਿੱਖ ਟੀਵੀ ਤੇ ਕੀਤਾ ਜਾਵੇਗਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ।
More Stories
ਮਿਲਾਨ ਦੇ ਮੌਂਤੇ ਨੈਪੋਲੀਅਨ ਦੇ ਏਰੀਏ ਦੀ ਸ਼ਾਪਿੰਗ ਮਾਰਕੀਟ ਨੂੰ ਮਿਲਿਆ ਦੁਨੀਆਂ ਦੀ ਸਭ ਤੋਂ ਮਹਿੰਗੀ ਮਾਰਕੀਟ ਦਾ ਰੁਤਬਾ
*ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ,ਬੈਰਗਾਮੋ ਵੱਲੋਂ ਪੋਹ ਮਹੀਨੇ ਦੇ ਸਮੂਹ ਸ਼ਹੀਦਾਂ ਅਤੇ ਦਸ਼ਮੇਸ਼ ਪਿਤਾ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਗਿਆਨ ਮੁਕਾਬਲੇ ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਏ ਜਾਣਗੇ 5 ਜਨਵਰੀ ਨੂੰ*
ਇਟਲੀ ਵਿੱਚ ਨਸ਼ਾ ਅਤੇ ਫੋਨ ਵਰਤਦੇ ਹੋਏ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ,ਇਟਲੀ ਸਰਕਾਰ ਨੇ ਨਵਾਂ ਹਾਈਵੇ ਕੋਡ ਪਹਿਲਾਂ ਤੋਂ ਜਿ਼ਆਦਾ ਕਰ ਦਿੱਤਾ ਸਖ਼ਤ