October 15, 2024

ਖਾਲਸਾਈ ਰੰਗ ਵਿੱਚ ਰੰਗਿਆ ਰਾਜਧਾਨੀ ਰੋਮ ਦਾ ਪ੍ਰਸਿੱਧ ਸ਼ਹਿਰ ਲਵੀਨੀਓ

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ *

ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਸੂਬਾ ਲਾਸੀਓ ਤੇ ਰਾਜਧਾਨੀ ਰੋਮ ਦੇ ਸ਼ਹਿਰ ਪ੍ਰਸਿੱਧ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ) ਦੀਆਂ ਸਮੂਹ ਸੰਗਤਾਂ ਵੱਲੋਂ ਜੁਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਬੀਤੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਹਰ ਸਾਲ ਦੀ ਤਰ੍ਹਾਂ ਮਹਾਨ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰੇ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਕੀਤੀ ਗਈ।

ਉਸ ਤੋਂ ਉਪਰੰਤ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲ਼ਾ ਨਾਲ ਸਜਾਈ ਗਈ ਪਾਲਕੀ ਵਾਲੀ ਗੱਡੀ ਦੇ ਮਗਰ ਮਗਰ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਸ਼ਹਿਰ ਦੇ ਰੇਲਵੇ ਸ਼ਟੇਸ਼ਨ ਵਾਲੀ ਪਾਰਕਿੰਗ ਵਿੱਚ ਪਹੁੰਚ ਕੇ ਖੁੱਲੇ ਪੰਜਾਲ ਸਜਾਏ ਗਏ। ਜਿੱਥੇ ਆਏ ਹੋਏ ਜਥਿਆਂ ਵਲੋ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆਂ ਗਿਆ। ਇਸ ਮੌਕੇ ਸੰਗਤਾਂ ਦੇ ਨਾਲ ਨਾਲ ਕਮੂਨੇ ਦੀ ਆਸੀਓ ਦੇ ਕਈ ਉੱਚ ਅਧਿਕਾਰੀ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ। ਤੇ ਇਸ ਪਾਵਨ ਤਿਉਹਾਰ ਦੀਆ ਸੰਗਤਾਂ ਨੂੰ ਵਧਾਈਆਂ ਦਿੱਤੀਆ ਗਈਆ।

ਇਸ ਮੌਕੇ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੇ ਸਮਾਪਤੀ ਸ਼ਾਮ ਨੂੰ ਮੁੜ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ।