ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸੁਖਵਿੰਦਰ ਸਿੰਘ ਤੇ ਉਨ੍ਹਾ ਦੀ ਫੈਕਟਰੀ ਐਸ ਐਮ ਐਸ ਆਰ ਐਲ ਦੇ ਸਮੂਹ ਵਰਕਰਾਂ ਦੇ ਸਹਿਯੋਗ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਜਿਨ੍ਹਾ ਦੇ ਬੀਤੇ ਐਤਵਾਰ ਸੰਪੂਰਨਤਾ ਦੇ ਨਾਲ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁੱਖਵੰਤ ਸਿੰਘ ਕੋਲੋ ਕੀਰਤਨ ਦੀ ਸਿੱਖਿਆ ਲੈ ਰਹੇ ਬੱਚਿਆ ਵਲੋ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਭਾਈ ਤਰਸੇਮ ਸਿੰਘ ਦੇ ਕਵੀਸ਼ਰੀ ਜਥੇ ਵਲੋ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।

More Stories
ਸਾਹਿਤਕ ਸ਼ਾਨ ਨਾਲ ਰੰਗੀ ਸ਼ਾਮ ਵਿੱਚ ‘ਏ ਪੋਇਟਿਕ ਓਡਿਸੀ’ ਦਾ ਸ਼ਾਨਦਾਰ ਲੋਕਾਰਪਣ
ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਵਿਖੇ ਕਲਤੂਰਾ ਸਿੱਖ ਇਟਲੀ ਦੇ ਸਹਿਯੋਗ ਨਾਲ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ
Sociology Department, GNDU celebrated its ‘Golden Jubilee’ with a seminar on ‘Agriculture in Punjab’