February 3, 2025

ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ ਵਿਖੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਗੁਰਮਿਤ ਸਮਾਗਮ 15 ਸਤੰਬਰ ਨੂੰ

ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਸੂਬਾ ਲਾਸੀਓ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ ਵਿਖੇ ਜੁਗੋ ਜੁਗ ਅਟੱਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ 15 ਸਤੰਬਰ ਦਿਨ ਐਤਵਾਰ ਨੂੰ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆਂ ਜਾ ਰਿਹਾ ਹੈ। ਇਸ ਸਬੰਧੀ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਪ੍ਰਬੰਧਕ ਮੈਬਰਾਂ ਨੇ ਦੱਸਿਆ ਕਿ 13 ਸਤੰਬਰ ਦਿਨ ਸੁੱਕਰਵਾਰ ਨੂੰ ਸਵੇਰੇ 10 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਤੇ 13 ਸਤੰਬਰ ਸ਼ਾਮ ਨੂੰ ਭਾਈ ਨਿਸ਼ਾਨ ਸਿੰਘ ਆਸਟਰੇਲੀਆ ਵਾਲੇ ਸੰਗਤਾਂ ਨੂੰ ਕਥਾ ਸਰਵਣ ਕਰਵਾਉਣਗੇ। ਤੇ 15 ਸਤੰਬਰ ਦਿਨ ਐਤਵਾਰ ਸਵੇਰੇ 10 ਵਜੇ ਸੰਪੂਰਨਤਾਂ ਨਾਲ ਭੋਗ ਪਾਏ ਜਾਣਗੇ। ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਮੌਕੇ ਭਾਈ ਨਿਸ਼ਾਨ ਸਿੰਘ ਆਸਟਰੇਲੀਆ ਵਾਲਿਆ ਵਲੋ ਕਥਾ ਰਾਹੀ ਸੰਗਤਾਂ ਨੂੰ ਇਤਿਹਾਸ ਤੋ ਜਾਣੂ ਕਰਵਾਇਆਂ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਸਮਾਗਮ ਵਿੱਚ ਹਾਜ਼ਰੀਆਂ ਭਰਕੇ ਗੁਰੂ ਘਰ ਤੋ ਖੁਸ਼ੀਆਂ ਪ੍ਰਾਪਤ ਕਰੋ ਤੇ ਗੁਰਬਾਣੀ ਕੀਰਤਨ ਸਰਵਣ ਕਰੋ । ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।