
ਰੋਮ ਇਟਲੀ 20 ਅਪ੍ਰੈਲ (ਗੁਰਸ਼ਰਨ ਸਿੰਘ ਸੋਨੀ) ਸੰਨ 1699 ਈ: ਦੀ ਵਿਸਾਖੀ ਨੂੰ ਸਾਹਿਬ-ਏ-ਕਮਾਲ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਾਜੇ ਗਏ ਖਾਲਸੇ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਵੱਖ ਵੱਖ ਦੇਸ਼ਾਂ ਤੇ ਵਿਦੇਸ਼ਾਂ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸ ਲੜੀ ਨੂੰ ਸਮਰਪਿਤ ਰਾਜਧਾਨੀ ਰੋਮ ਦੇ ਨਜ਼ਦੀਕ ਤੇ ਜਿਲ੍ਹਾ ਲਾਤੀਨਾ ਦੇ ਸ਼ਹਿਰ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ 11 ਮਈ 2025 ਦਿਨ ਐਤਵਾਰ ਨੂੰ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 9 ਮਈ ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਤੇ 11 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਭੋਗ ਉਪਰੰਤ ਲਗਭਗ ਸਵੇਰੇ 11 ਵਜੇ ਪੰਜ ਨਿਸ਼ਾਨਚੀ ਸਿੰਘਾਂ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਅਤੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ ਜੋ ਕਿ ਨਗਰ ਦੀ ਪਰਿਕਰਮਾ ਕਰਦੇ ਹੋਏ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ “ ਪਾਰਕੋ ਮਿੱਲੈ “ ਪਾਰਕ ਪਹੁੰਚਣ ਉਪਰੰਤ ਪੜਾਅ ਕੀਤਾ ਜਾਵੇਗਾ ਤੇ ਇਸ ਮੌਕੇ ਭਾਈ ਮੰਗਲਜੀਤ ਸਿੰਘ ਦੇ ਢਾਡੀ ਜੱਥੇ ਵੱਲੋਂ ਖ਼ਾਲਸੇ ਦੇ ਸਿਰਜਣਾ ਦਿਹਾੜੇ ਦਾ ਇਤਿਹਾਸ ਸੰਗਤਾਂ ਨੂੰ ਜ਼ੋਸ਼ੀਲੇ ਅੰਦਾਜ਼ ਵਿੱਚ ਸੁਣਾ ਕੇ ਨਿਹਾਲ ਕੀਤਾ ਜਾਵੇਗਾ। ਤੇ ਗੱਤਕੇ ਵਾਲੇ ਜਥੇ ਵਲੋਂ ਗੱਤਕੇ ਦੇ ਹੈਂਰਤ ਮਈ ਜੌਹਰ ਦਿਖਾਏ ਜਾਣਗੇ। ਤੇ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੇਵਾਦਾਰਾਂ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ ।
More Stories
ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਲਤੂਰਾ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਏ ਗਏ 8ਵੇਂ ਗੁਰਮਤਿ ਗਿਆਨ ਮੁਕਾਬਲੇ।
ਨੇਤਰਹੀਣ ਹੋਣ ਦੇ ਬਾਵਜੂਦ ਮੁਨੀਸ਼ਾ ਰਾਣੀ ਨੇ ਯੂਨੀਵਰਸਿਟੀ ਆਫ ਪੀਜ਼ਾ ਤੋਂ ਅੰਤਰਰਾਸ਼ਟਰੀ ਪੋਲੀਟੀਕਲ ਸਾਇੰਸ ਦੀ ਡਿਗਰੀ 110/105 ਅੰਕ ਪ੍ਰਾਪਤ ਕਰਕੇ ਕਰਾਈ ਮਾਪਿਆਂ ਸਮੇਤ ਭਾਰਤ ਦੀ ਬੱਲੇ ਬੱਲੇ
ਭਾਰਤੀ ਲੇਖਕ ਡਾ. ਜਰਨੈਲ ਆਨੰਦ ਵੱਲੋਂ ਸਰਬੀਆ ਨੂੰ 12 ਮਹਾਂਕਾਵਿ ਸਮਰਪਿਤ