March 12, 2025

ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਦੀਆਂ ਸੰਗਤਾਂ ਨੂੰ ਨਵੀਂ ਇਮਾਰਤ ਦੀਆਂ ਬਹੁਤ ਬਹੁਤ ਵਧਾਈਆਂ – ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ

ਦਮਦਮੀ ਟਕਸਾਲ ਸੰਗਰਾਵਾਂ ਦੇ ਪ੍ਰੈਸ ਸਕੱਤਰ ਭਾਈ ਲਾਲ ਸਿੰਘ ਅਲੇਸਾਂਦਰੀਆ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੇ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਇਟਲੀ  ਦੀ ਸਤਿਕਾਰ ਯੋਗ ਪ੍ਰਬੰਧਕ ਕਮੇਟੀ ਅਤੇ   ਸੰਗਤਾਂ ਨੂੰ ਨਵੀਂ ਇਮਾਰਤ ਦਾ ਉਦਘਾਟਨ ਸਮਾਗਮ ਜੋ 27 ਅਕਤੂਬਰ 2024 ਦਿਨ ਐਤਵਾਰ ਨੂੰ ਹੋ ਰਿਹਾ ਹੈ , ਇਸ ਦੀਆਂ ਬਹੁਤ ਬਹੁਤ ਵਧਾਈਆਂ ਦਿੱਤੀਆਂ ਹਨ । ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਇਥੋਂ ਦੀਆਂ ਸੰਗਤਾਂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿਚ ਰੱਖਣ ਅਤੇ ਇਥੇ ਸੰਗਤਾਂ ਵਧ ਚੜ੍ਹ ਕੇ ਗੁਰੂ ਮਹਾਰਾਜ ਜੀ ਦੇ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕਰਨ । ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ।।