ਦੁਬਈ) ਯੂ ਏ ਈ , 30 ਮਾਰਚ ਰਾਜ ਹਰੀਕੇ ਪੱਤਣ। ਵਾਤਾਵਰਨ ਇੰਟਰਨੈਸ਼ਨਲ ਲੋਕ ਗਾਇਕ ਬਲਵੀਰ ਸ਼ੇਰਪੁਰੀ ਅਤੇ ਐਡੀਟਰ ਡਾਇਰੈਕਟਰ ਕੁਲਦੀਪ ਸਿੰਘ ਦਾ ਸ਼ਾਰਜਾਹ ਹਵਾਈ ਅੱਡੇ ਤੇ ਭਗਵਾਨ ਵਾਲਮੀਕਿ ਬ੍ਰਹਮ ਗਿਆਨ ਸਭਾ ਦੇ ਪ੍ਰਧਾਨ ਸੱਤਪਾਲ ਹੰਸ, ਤਿਲਕ ਰਾਜ ਅਤੇ ਸਭਾ ਦੇ ਮੈਂਬਰਾਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਰਵਿਦਾਸ ਸਭਾ ਦੁਬਈ ਦੇ ਪ੍ਰਧਾਨ ਰਾਮਪਾਲ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਸਦਕਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਤੇ 31ਮਾਰਚ ਨੂੰ ਸਮਾਗਮ ਵਿੱਚ ਹਾਜ਼ਰੀ ਭਰਨਗੇ। ਉਨ੍ਹਾਂ ਕਿਹਾ ਕਿ ਗਾਇਕ ਬਲਵੀਰ ਸ਼ੇਰਪੁਰੀ ਇਸ ਟੂਰ ਦੌਰਾਨ ਕੁਝ ਨਵੇਂ ਟਰੈਕ ਸ਼ੂਟ ਵੀ ਕਰਨਗੇ। ਇਸ ਮੌਕੇ ਪ੍ਰਧਾਨ ਸਤਪਾਲ ਹੰਸ, ਤਿਲਕ ਰਾਜ, ਬੰਟੀ ਮਡਾਰ, ਜਸਵਿੰਦਰ ਲੋਟੀਆ, ਰਣਜੀਤ ਨਾਹਰ, ਦਲਜੀਤ ਸਹੋਤਾ, ਅਮਰੀਕ ਮੱਟੂ, ਸੁਖਦੇਵ ਹੰਸ,ਸੋਨੀ ਸਹੋਤਾ,ਜੱਸ ਸਕਿਉਰਟੀ ਮੈਨੇਜਰ ਅਤੇ ਹੋਰ ਵੀ ਲੋਕ ਮੌਜੂਦ ਸਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਗਾਇਕ ਬਲਵੀਰ ਸ਼ੇਰਪੁਰੀ ਦੁਬਈ ਟਰੈਕ ਨਾਲ ਖੂਬ ਚਰਚਾ ਵਿੱਚ ਹੈ।

More Stories
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ੇਰ ਪੁਰ ਸੱਧਾ ਵਿਖੇ ਮਹਾਨ ਨਗਰ ਕੀਰਤਨ, ਜਗਜੀਵਨ ਸਿੰਘ
ਇਟਲੀ ਦੇ ਸਬਾਊਦੀਆ ਇਲਾਕੇ ਦੀਆਂ ਖੂਨੀ ਸੜਕਾਂ ਨੇ ਲਈ ਇੱਕ ਹੋਰ ਸਾਇਕਲ ਸਵਾਰ ਨਵਾਂ ਸ਼ਹਿਰ ਦੇ ਨੌਜਵਾਨ ਦੀ ਜਾਨ
STRUGGLE FOR SURVIVAL AND THE INSTINCT FOR ‘GIVE AWAY’ … Dr. Jernail Singh Anand