ਬਰੇਸ਼ੀਆ (ਦਲਵੀਰ ਸਿੰਘ ਕੈਂਥ)ਸਮਾਜ ਵਿੱਚੋਂ ਭਰਮ ਭੁਲੇਖੇ ਅਤੇ ਅੰਧ-ਵਿਸ਼ਵਾਸ ਨੂੰ ਦੂਰ ਕਰਨ ਲਈ 14ਵੀਂ ਸਦੀ ਵਿੱਚ ਅਵਤਾਰ ਧਾਰਨ ਵਾਲੇ ਮਹਾਨ ਕ੍ਰਾਂਤੀਕਾਰੀ ,ਸ਼ੋ੍ਰਮਣੀ ਸੰਤ ਤੇ ਅਧਿਆਤਮਵਾਦੀ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 648ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ ਲੰਬਾਰਦੀਆਂ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਜਿਹੜਾ ਇਟਲੀ ਵਿੱਚ ਮਿਸ਼ਨ ਦਾ ਝੰਡਾ ਬੁਲੰਦ ਕਰਨ ਵਿੱਚ ਮੋਹਰੀ ਹੈ ਸ਼੍ਰੀ ਗੁਰੂ ਰਵਿਦਾਸ ਮਨੈਰਬੀਓ (ਬਰੇਸ਼ੀਆ)ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਧੂਮ-ਧਾਮ ,ਸ਼ਰਧਾ ਤੇ ਸ਼ਾਨੋ ਸੌ਼ਕਤ ਨਾਲ ਮਨਾਇਆ।
ਜਿਸ ਵਿੱਚ ਇਟਲੀ ਭਰ ਤੋਂ ਸੰਗਤਾਂ ਨੇ ਵੱਡੇ ਹਜੂਮ ਵਿੱਚ ਹਾਜ਼ਰੀ ਭਰਦਿਆਂ ਭਗਤੀ ਲਹਿਰ ਦੀ ਵਿਲੱਖਣ ਮਿਸਾਲ ਪੇਸ਼ ਕੀਤੀ।ਇਸ ਆਗਮਨ ਪੁਰਬ ਸਮਾਗਮ ਵਿੱਚ ਵਿਸ਼ਾਲ ਦੀਵਾਨਾਂ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਹੋਕਾ ਹਿੱਕ ਦੇ ਜੋ਼ਰ ਨਾਲ ਆਪਣੀ ਬੁਲੰਦ ਤੇ ਮਾਧੁਰ ਆਵਾਜ਼ ਵਿੱਚ ਦੁਨੀਆਂ ਦੇ ਕੋਨੇ-ਕੋਨੇ ਵਿੱਚ ਦੇਣ ਵਾਲੇ ਵਿਸ਼ਵ ਦੇ ਪ੍ਰਸਿੱਧ ਮਿਸ਼ਨਰੀ ਲੋਕ ਗਾਇਕ ਵਿੱਕੀ ਬਹਾਦਰਕੇ,ਸੋਢੀ ਮੱਲ ਤੇ ਹੋਰ ਗਾਇਕਾਂ ਨੇ ਆਪਣੇ ਅਨੇਕਾਂ ਧਾਰਮਿਕ ਗੀਤਾਂ ਨਾਲ ਭਰਵੀਂ ਹਾਜ਼ਰੀ ਲੁਆਈ ਜਿਹਨਾਂ ਨੂੰ ਹਾਜ਼ਰੀਨ ਹਜ਼ਾਰਾਂ ਸੰਗਤਾਂ ਨੇ ਇੱਕ ਮਨ ਇੱਕ ਚਿੱਤ ਹੋ ਸੁਣਿਆ ਤੇ ਇਸ ਮੌਕੇ ਭਗਤੀ ਤੇ ਸ਼ਰਧਾ ਵਿੱਚ ਭਾਵੁਕ ਹੁੰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਜੈਕਾਰੇ”ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੈ”ਨਾਲ ਸਾਰਾ ਸ਼ਹਿਰ ਮਨੈਰਬੀਓ ਗੂੰਜਣ ਲਗਾ ਦਿੱਤਾ।ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪੜੇ ਚਾੜਨ ਲਈ ਅਨਿਲ ਕੁਮਾਰ ਟੂਰਾਂ ਮੁੱਖ ਸੇਵਾਦਾਰ ਤੇ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੂਰ-ਦੁਰਾਡੇ ਤੋਂ ਆਈਆਂ ਸਭ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਮੂਹ ਸੇਵਾਦਾਰਾਂ ਤੇ ਮਿਸ਼ਨਰੀ ਗਾਇਕ ਵਿੱਕੀ ਬਹਾਦਰਕੇ ਆਦਿ ਵਿਸੇ਼ਸ ਸਨਮਾਨ ਕੀਤਾ।ਇਸ ਸਮਾਗਮ ਵਿੱਚ ਕੀਰਤਨੀਏ ਜੱਥਾ ਭਾਈ ਜੀਵਨ ਸਿੰਘ ਨੇ ਵੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ।
ਇਸ ਮੌਕੇ ਹਾਜ਼ਰ ਪ੍ਰਬੰਧਕ ਕਮੇਟੀਆਂ ਸ੍ਰੀ ਗੁਰੂ ਰਵਿਦਾਸ ਧਰਮ ਪ੍ਰਚਾਰ ਸਭਾ ਕਰਮੋਨਾ, ਸ੍ਰੀ ਗੁਰੂ ਰਵਿਦਾਸ ਦਰਬਾਰ ਮਾਨਤੋਵਾ, ਸ੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ, ਸ੍ਰੀ ਗੁਰੂ ਰਵਿਦਾਸ ਟੈਂਪਲ ਰਿਜੋਮੀਲੀਆ, ਸ੍ਰੀ ਗੁਰੂ ਰਵਿਦਾਸ ਦਰਬਾਰ ਬੇਰਗਾਮੋ, ਸ੍ਰੀ ਗੁਰੂ ਰਵਿਦਾਸ ਟੈਂਪਲ ਪਾਰਮਾ ਪਿਚੈਸਾ, ਸ੍ਰੀ ਗੁਰੂ ਰਵਿਦਾਸ ਦਰਬਾਰ ਤਰਵੀਜੋ, ਭਾਰਤ ਰਤਨ ਡਾਕਟਰ ਬੀ ਆਰ ਅੰਬੇਡਕਰ ਵੈਲਫੇਅਰ ਐਸੋਸੀਏਸ਼ਨ ਇਟਲੀ, ਭਗਵਾਨ ਵਾਲਮੀਕਿ ਸਭਾ ਬਰੇਸ਼ੀਆ ਆਦਿ ਨੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਨੂੰ ਚਾਰ ਚੰਦ ਲਗਾਏ।

More Stories
BOOBYTRAPS AND THE GLASS CEILING: THE COSMIC DETERMINANTS Dr Jernail Singh Anand
Dr. Shiv Sethi Highlights the Evolving Continuum of Indian Philosophy From Gandhi to Anand
ਲੋਕ ਗਾਇਕ ਬਲਵੀਰ ਸ਼ੇਰਪੁਰੀ ਦੇ ਪਿਤਾ ਜੀ ਨੂੰ ਕੀਤਾ ਗਿਆ ਸਪੁਰਦੇ ਖ਼ਾਕ, ਪਿਤਾ ਜੀ ਯਾਦ ਵਿੱਚ ਲਗਾਏ ਬੂਟੇ