March 11, 2025

ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਘਟਨਾ ਤੇ ਉੱਘੇ ਸਮਾਜ ਸੇਵੀ ਰਾਮ ਸਿੰਘ ਮੈਂਗੜਾ ਫਰਾਂਸ ਵਲੋਂ ਤਿੱਖੀ ਨਿਖੇਧੀ

ਰੋਮ(ਕੈਂਥ)ਅਮ੍ਰਿਤਸਰ ਸਾਹਿਬ 26 ਜਨਵਰੀ ਨੂੰ ਇਕ ਫ਼ਿਰਕਾਪ੍ਰਸਤੀ ਵਲੋਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਨੂੰ ਹਥੌੜੇ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਗਈ ਬਹੁਤ ਮੰਦਭਾਗੀ ਖਬਰ ਹੈ। ਇਸ ਘਟਨਾ ਨਾਲ ਵਿਦੇਸ਼ਾਂ ਵਿੱਚ ਵੀ ਅੰਬੇਦਕਰ ਦੇ ਪੈਰੋਕਾਰਾਂ ਵਿੱਚ ਭਾਰੀ ਰੋਹ ਦੇਖਿਆ ਜਾ ਰਿਹਾ ਹੈ ਜਿਸ ਵਿੱਚ ਯੂਰਪ ਦੇ ਉੱਘੇ ਸਮਾਜ ਸੇਵੀ ਰਾਮ ਸਿੰਘ ਮੈਂਗੜਾ ਫਰਾਂਸ ਨੇ ਪ੍ਰੈੱਸ ਨੂੰ ਭੇਜੇ ਬਿਆਨ ਵਿੱਚ ਕਿਹਾ ਕਿ ਅਜਿਹੇ ਲੋਕ ਦੇਸ਼ ਦੀ ਏਕਤਾ ਅਖੰਡਤਾ ਆਪਸੀ ਭਾਈ ਚਾਰਕ ਸਾਂਝ ਲਈ ਘਾਤਕ ਨੇ ਤੇ ਨਫ਼ਰਤ ਦੇ ਬੀਜ ਬੋ ਰਹੇ ਹਨ।

ਮੌਜੂਦਾ ਸਰਕਾਰ ਪ੍ਰਸ਼ਾਸਨ ਨੂੰ ਚਾਹੀਦਾ ਹੈ ਅਜਿਹੇ ਪਸ਼ੂ ਬਿਰਤੀ ਦੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਤਾ ਜੋ ਆਉਣ ਵਾਲੇ ਸਮੇਂ ਵਿੱਚ ਹੋਰ ਕੋਈ ਇਹੋ ਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਵਿਚਾਰਨ ਵਾਲੀ ਗੱਲ ਇਹ ਹੈ ਇਸ ਫ਼ਿਰਕਾਪ੍ਰਸਤੀ ਮਹਾਂਮੂਰਖ ਨੇ ਇਸ ਘਟਨਾ ਨੂੰ ਅੰਜਾਮ ਕਿਸ ਦੇ ਕਹਿਣ ਤੇ ਕੀਤਾ ਇਸ ਦੇ ਮਗਰ ਕਿਹੜੇ ਲੋਕ ਹਨ ਉਹਨਾਂ ਨੂੰ ਵੀ ਸਾਹਮਣੇ ਲਿਆਂਦਾ ਜਾਣਾ ਚਾਹੀਦਾ। ਦੇਖੋ ਅੱਗ ਲਾਉਣੀ ਪੌੜੀ ਦਾ ਉੱਥੇ ਆਉਣਾ ਇਹ ਇੱਕ ਗਿਣੀ ਮਿਥੀ ਸਾਜਸ਼ ਦੇ ਅਧੀਨ ਹੀ ਹੋਇਆ ਹੈ।ਉਹ ਇਹਨਾਂ ਸ਼ਰਾਰਤੀ ਅਨਸਰਾਂ ਨੂੰ ਸਖ਼ਤੀ ਨਾਲ ਦੱਸ ਦੇਣਾ ਚਾਹੁੰਦੇ ਹਾਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਬੁੱਤਾਂ ਦੇ ਨਾਲ ਜੋ ਵੀ ਛੇੜ ਛਾੜ ਕਰੇਗਾ ਉਹ ਕਦੀ ਵੀ ਬਖਸ਼ਿਆ ਨਹੀਂ ਜਾਵੇਗਾ। ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਅਪਮਾਨ ਉਹ ਕਦੀ ਵੀ ਸਹਿਣ ਨਹੀਂ ਕਰਾਂਗੇ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ ਕਰਕੇ ਵਾਪਰੀ ਇਸ ਘਟਨਾ ਨਾਲ ਲੋਕਾਂ ਦੇ ਮੰਨਾ ਵਿੱਚ ਬਹੁਤ ਰੋਸ ਹੈ, ਮੈਂਗੜਾ ਇਸ ਬੇਅਦਬੀ ਨੂੰ ਨਾਂ ਸਹਾਰਦੇ ਹੋਏ, ਸਖਤ ਸ਼ਬਦਾਂ ਵਿੱਚ ਘਟਨਾ ਦੀ ਨਿੰਦਾ ਕਰਦੇ ਹਨ।ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਬਾਬਾ ਸਾਹਿਬ ਜੀ ਦੇ ਕਰੋੜਾਂ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ, ਜੋ ਕਿ ਨਾਕਾਬਿਲੇ ਬਰਦਾਸ਼ਤ ਹੈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੋਸ਼ੀਆਂ ਦੀ ਜਲਦੀ ਤੋਂ ਜਲਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਜੇਲ ਵਿੱਚ ਡੱਕ ਕੇ ਬਹੁਜਨ ਸਮਾਜ ਨਾਲ ਇਨਸਾਫ਼ ਕਰੇ।ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਘਟਨਾ ਪੰਜਾਬ ਦੀ ਆਪ ਸਰਕਾਰ ਦੀ ਕਾਨੂੰਨ ਵਿਵਸਥਾ ਪੱਧਰ ‘ਤੇ ਫੇਲ੍ਹ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ।

ਆਪ ਸਰਕਾਰ ਦੇ ਰਾਜ ਵਿੱਚ ਸੂਬੇ ਦੇ ਮਾੜੇ ਹਾਲਾਤਾਂ ਕਾਰਨ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ। ਜਿਸ ਉੱਪਰ ਧਿਆਨ ਦੇਣ ਦੀ ਬਹੁਤ ਸਖ਼ਤ ਲੋੜ ਹੈ। ਸਾਡੇ ਦੇਖਣ ਵਿੱਚ ਆਈਆਂ ਕਿ ਇਸ ਘਟਨਾ ਦੇ ਘਟਦੇ ਸਾਰ ਹੀ ਉੱਥੋਂ ਦੇ ਲੋਕ ਤੁਰੰਤ ਹਰਕਤ ਵਿੱਚ ਆਏ ਤੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ। ਤਾਂ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਵੈਸੇ ਇਹ ਘਟਨਾ ਸ਼ਰਾਰਤੀ ਅਨਸਰਾਂ ਵੱਲੋਂ, ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵੀ ਹੋ ਸਕਦੀ ਹੈ, ਜਿਸਨੂੰ ਸਮਝਣ ਦੀ ਵੀ ਲੋੜ ਹੈ।

ਪੁਲਿਸ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਉਹ,ਜਿੱਥੇ, ਇਨ੍ਹਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ, ਉੱਥੇ ਹੀ ਇਸ ਘਟਨਾ ਵਿੱਚ ਹੱਲਾਸ਼ੇਰੀ ਦੇਣ ਵਾਲੇ ਲੋਕਾਂ ਨੂੰ ਵੀ ਉਜਾਗਰ ਕਰੇ ਤੇ ਉਨ੍ਹਾਂ ਖਿਲਾਫ ਸਖਤ ਐਕਸ਼ਨ ਲਵੇ।

ਇਸ ਘਟਨਾ ਦੇ ਸਬੰਧ ਵਿੱਚ ਪ੍ਰਸ਼ਾਸਨ ਨੂੰ ਅਲਰਟ ਹੋਣ ਦੀ ਲੋੜ ਹੈ। ਇਸ ਲਈ ਇਹ ਵੀ ਜ਼ਰੂਰੀ ਹੈ ਕਿ ਪੰਜਾਬ ਦਾ ਪ੍ਰਸ਼ਾਸਨ ਪੂਰੇ ਸੂਬੇ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਨੂੰ ਸੁਰੱਖਿਅਤ ਕਰਨ ਦੀ ਬਹੁਜਨ ਸਮਾਜ ਨੂੰ ਗਰੰਟੀ ਦੇਵੇ। ਅਜਿਹੀਆਂ ਤਾਕਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਦੇਸ਼ ਦੇ ਨਿਰਮਾਣ ਤੇ ਵਿਕਾਸ ਵਿੱਚ ਵਿਸ਼ੇਸ਼ ਜਿਹੜਾ ਯੋਗਦਾਨ ਹੈ ਉਸਨੂੰ ਭੁੱਲਣਾ ਨਹੀਂ ਚਾਹੀਦਾ।