ਬਰੇਸ਼ੀਆ /ਮਿਲਾਨ(ਕੈਂਥ,ਚੀਨੀਆ)ਮਹਾਂਪੁਰਸ਼ ਬ੍ਰਹਮ ਗਿਆਨੀ, ਵਿਦਿਆਦਾਨੀ, ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਗੁਰਦੁਆਰਾ ਸਿੰਘ ਸਭਾ ਫਲ਼ੇਰੋ ਬਰੇਸੀਆ ਇਟਲੀ ਵਿਖੇ 6,7 ਅਤੇ 8 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਸੰਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ ਅਤੇ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਫਲ਼ੇਰੋ ਦੇ ਪ੍ਰਧਾਨ ਸ. ਲੱਖਵਿੰਦਰ ਸਿੰਘ ਬੈਰਗਾਮੋ ਨੇ ਦੱਸਿਆ ਕਿ 6 ਜੂਨ ਨੂੰ ਸ੍ਰੀ ਆਖੰਡ ਪਾਠ ਸਾਹਿਬ ਪ੍ਰਾਰੰਭ ਹੋਣਗੇ, ਜਿਨ੍ਹਾਂ ਦੇ ਭੋਗ 8 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ। ਇਸ ਦੌਰਾਨ 7 ਜੂਨ ਨੂੰ ਅੰਮ੍ਰਿਤ ਸੰਚਾਰ ਹੋਣਗੇ। ਜਿਨ੍ਹਾਂ ਨੇ ਗੁਰੂ ਵਾਲੇ ਬਣਨਾ ਹੈ ਅਤੇ ਅੰਮ੍ਰਿਤ ਛੱਕ ਕੇ ਗੁਰੂ ਕੇ ਜਹਾਜੇ ਚੜ੍ਹਨਾ ਹੈ। ਉਹ ਪ੍ਰਾਣੀ 7 ਜੂਨ ਦਿਨ ਸ਼ਨੀਵਾਰ ਨੂੰ ਕੇਸੀ ਇਸ਼ਨਾਨ ਕਰਕੇ ਪੁੱਜ ਜਾਣ, ਕਕਾਰ ਗੁਰੂ ਘਰ ਵਲੋਂ ਫਰੀ ਦਿੱਤੇ ਜਾਣਗੇ। ਅੰਮ੍ਰਿਤ ਸੰਚਾਰ ਦੁਪਿਹਰ 12.00 ਵਜੇ ਹੋਵੇਗਾ। 7 ਜੂਨ ਦਿਨ ਸ਼ਨੀਵਾਰ ਨੂੰ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਲਬੇ ਅਤੇ ਦਸਤਾਰ-ਦੁਮਾਲਾ ਮੁਕਾਬਲਾ ਹੋਣਗੇ। ਅਵੱਲ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਸਨਮਾਨਾਂ ਨਾਲ ਸਨਮਾਨਿਤ ਕੀਤਾ ਜਾਵੇਗਾ। 7 ਜੂਨ ਸ਼ਾਮ ਨੂੰ ਅਤੇ ਐਤਵਾਰ 8 ਜੂਨ ਨੂੰ ਦਿਨ ਦੇ ਦੀਵਾਨ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਲੱਗੇ ਵੱਡੇ ਪੰਡਾਲਾਂ ਵਿਚ ਸਜਾਏ ਜਾਣਗੇ। ਅੰਤਰਰਾਸ਼ਟਰੀ ਢਾਡੀ ਜੱਥਾ ਭਾਈ ਜਸਬੀਰ ਸਿੰਘ ਮੌਹਲੇਕੇ ਢਾਡੀ ਵਾਰਾਂ ਰਾਹੀਂ ਅਤੇ ਗਿਆਨੀ ਹਰਪਾਲ ਸਿੰਘ ਜੀ ਕਥਾ ਹਾਜ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਨ੍ਹਾਂ ਵਿਸ਼ਾਲ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆ ਪ੍ਰਾਪਤ ਕਰੋ ਅਤੇ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੋ। ਗੁਰੂਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ, ਲੱਖਵਿੰਦਰ ਸਿੰਘ, ਬਲਕਾਰ ਸਿੰਘ ਘੋੜੇ ਸ਼ਾਹ ਅਵਾਨ, ਸ਼ਰਨਜੀਤ ਸਿੰਘ ਠਾਕਰੀ ਜਨਰਲ ਸਕੱਤਰ, ਨਿਸ਼ਾਨ ਸਿੰਘ ਭਦਾਸ, ਕੁਲਵੰਤ ਸਿੰਘ ਬੱਸੀ, ਸਵਰਨ ਸਿੰਘ ਲਾਲੋਵਾਲ, ਮਹਿੰਦਰ ਸਿੰਘ ਮਾਜਰਾ, ਭੁਪਿੰਦਰ ਸਿੰਘ ਬਿੱਟੂ, ਭਗਵਾਨ ਸਿੰਘ ਬਰੇਸ਼ੀਆ, ਜਸਵਿੰਦਰ ਸਿੰਘ ਬਿੱਲਾ ਨੂਰਪੁਰੀ, ਲੰਗਰ ਦੇ ਸੇਵਾਦਾਰ ਸੇਵਾ ਵਿਚ ਹਾਜ਼ਿਰ ਰਹਿਣਗੇ। ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Inline image
Kainth news

More Stories
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ੇਰ ਪੁਰ ਸੱਧਾ ਵਿਖੇ ਮਹਾਨ ਨਗਰ ਕੀਰਤਨ, ਜਗਜੀਵਨ ਸਿੰਘ
ਇਟਲੀ ਦੇ ਸਬਾਊਦੀਆ ਇਲਾਕੇ ਦੀਆਂ ਖੂਨੀ ਸੜਕਾਂ ਨੇ ਲਈ ਇੱਕ ਹੋਰ ਸਾਇਕਲ ਸਵਾਰ ਨਵਾਂ ਸ਼ਹਿਰ ਦੇ ਨੌਜਵਾਨ ਦੀ ਜਾਨ
STRUGGLE FOR SURVIVAL AND THE INSTINCT FOR ‘GIVE AWAY’ … Dr. Jernail Singh Anand