* ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ: ਗੁ: ਪ੍ਰਬੰਧਕ ਕਮੇਟੀ
ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਲਾਸੀਓ ਸੂਬੇ ਦੇ ਤੇ ਰਾਜਧਾਨੀ ਰੋਮ ਪ੍ਰਸਿੱਧ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਿਖੇ ਪ੍ਰਬੰਧਕ ਕਮੇਟੀ ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 18 ਮਈ 2025 ਦਿਨ ਐਤਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ 16 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਇਲਾਹੀ ਬਾਣੀ ਦੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 18 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ ।
ਭੋਗ ਉਪਰੰਤ ਲਗਭਗ 11:30 ਵਜੇ ਤੋ ਲੈਕੇ ਬਾਅਦ ਦੁਪਹਿਰ ਤੱਕ ਪੰਥ ਦੇ ਪ੍ਰਸਿੱਧ ਰਾਗੀ,ਢਾਡੀ ਤੇ ਕੀਰਤਨੀਏ ਜੱਥਿਆ ਵਲੋ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਜਾਵੇਗਾ । ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਭਾਈ ਮੰਗਲ ਸਿੰਘ ਤੇ ਭਾਈ ਗੁਰਭੇਜ ਸਿੰਘ ਅੰਨਦਪੁਰੀ ਦੇ ਢਾਡੀ ਜਥੇ ਵਲੋਂ ਹਾਜ਼ਰੀ ਭਰਕੇ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਾਲ ਨਿਹਾਲ ਕੀਤਾ ਜਾਵੇਗਾ ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋ ਲਾਸੀਓ ਸੂਬੇ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਸਮੇਤ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਇਸ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ । ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਜਾਣਗੇ ।
ਦੱਸਣਯੋਗ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਇਸੇ ਦਿਨ ਗੁਰਮਿਤ ਸਮਾਗਮ ਦੇ ਨਾਲ ਮੌਜੂਦਾ ਗੁਰਦੁਆਰਾ ਸਾਹਿਬ ਤੋ ਇਮਾਰਤ ਬਣਾਉਣ ਲਈ ਨਵੀ ਖ੍ਰੀਦੀ ਗਈ ਜਮੀਨ ਤੱਕ ਬੀਤੇ ਵਰ੍ਹੇ ਦੀ ਤਰ੍ਹਾਂ ਨਗਰ ਕੀਰਤਨ ਸਜਾਇਆ ਜਾਣਾ ਸੀ ਪਰ ਕਿਸੇ ਕਾਰਨ ਇਸ ਨਗਰ ਕੀਰਤਨ ਨੂੰ ਪ੍ਰਸ਼ਾਸਨ ਦੀ ਮਨਜ਼ੂਰੀ ਨਾ ਮਿਲਣ ਕਾਰਨ ਰੱਦ ਕਰ ਦਿੱਤਾ ਗਿਆ ਹੈ । ਜਿਸ ਕਰਕੇ ਹੁਣ ਸਿਰਫ ਮੌਜੂਦਾ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੀ ਕਰਵਾਇਆ ਜਾ ਰਿਹਾ ਹੈ।

More Stories
ਇਟਲੀ ਦੀ ਵਿਸੇ਼ਸ ਪੁਲਸ ਵਿੱਚ ਭਰਤੀ ਹੋਇਆ ਪੰਜਾਬ ਦੇ ਬਿਲਾਸਪੁਰ(ਮਾਹਿਲਪੁਰ)ਦਾ ਜਾਇਸਲ ਸਿੰਘ ਸਹਿਗਲ ,ਭਾਰਤੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ
REFORMATTING YOUNG MINDS Dr Jernail Singh Anand Men and mischief go together- Anand
ਹਜ਼ੂਰ ਰਾਜਾ ਸਾਹਿਬ ਨਾਭ ਕੰਵਲ ਅਸਥਾਨ ਖਿਲਾਫ ਕੀਤੇ ਝੂਠ ਦੇ ਪ੍ਰਚਾਰ ਦਾ ਖਮਿਆਜ਼ਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ:-ਸਿੱਖ ਸੰਗਤ ਇਟਲੀ