
ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਿਖੇ ਪ੍ਰਬੰਧਕ ਕਮੇਟੀ ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅਲੌਕਿਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਦੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨਤਾ ਨਾਲ ਭੋਗ ਪਾਏ ਗਏ । ਭੋਗ ਉਪਰੰਤ ਪ੍ਰਬੰਧਕਾਂ ਵਲੋ ਦਰਬਾਰ ਸਾਹਿਬ ਤੋਂ ਬਾਹਰ ਖੁੱਲੇ ਪੰਡਾਲ ਸਜਾਏ ਗਏ ਜਿੱਥੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਇਸ ਸਮਾਗਮ ਆਰੰਭਤਾ ਕੀਤੀ ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ,ਢਾਡੀ ਤੇ ਕੀਰਤਨੀਏ ਜੱਥਿਆ ਵਲੋ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਭਾਈ ਗੁਰਭੇਜ ਸਿੰਘ ਅੰਨਦਪੁਰੀ ਦੇ ਢਾਡੀ ਜਥੇ ਵਲੋਂ ਹਾਜ਼ਰੀ ਭਰਕੇ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਾਲ ਨਿਹਾਲ ਕੀਤਾ। ਜਿਕਰਯੋਗ ਹੈ ਕਿ ਖੁੱਲ੍ਹੇ ਪੰਡਾਲ ਵਿੱਚ ਸਮਾਗਮ ਇਸ ਤਰ੍ਹਾਂ ਲੱਗ ਰਿਹਾ ਸੀ ਜਿਸ ਤਰ੍ਹਾਂ ਇਟਲੀ ਵਿੱਚ ਨਹੀਂ ਪੰਜਾਬ ਦੇ ਕਿਸੇ ਪਿੰਡ ਵਿੱਚ ਹੋ ਰਿਹਾ ਸੀ । ਇੱਕ ਪਾਸੇ ਸੇਵਾਦਾਰਾਂ ਵਲੋ ਜੋੜੇ ਜਮ੍ਹਾਂ ਕਰਵਾਉਣ ਦੀ ਸੇਵਾ ਕੀਤੀ ਗਈ ਦੂਜੇ ਪਾਸੇ ਸੰਗਤਾਂ ਵਲੋ ਵੀ ਇਸ ਗੁਰਮਤਿ ਸਮਾਗਮ ਦੀ ਸ਼ਲਾਘਾ ਕੀਤੀ ਗਈ ।ਦੂਜੇ ਪਾਸੇ ਲਾਸੀਓ ਇਲਾਕੇ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਬੱਸਾਂ ਦਾ ਪ੍ਰਬੰਧ ਕਰਕੇ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਵਾਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋ ਇਸ ਸਮਾਗਮ ਵਿੱਚ ਹਾਜ਼ਰੀਆਂ ਭਰਨ ਵਾਲੀਆਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ । ਇਸ ਸਮਾਗਮ ਵਿੱਚ ਮਾਤਾ ਸਾਹਿਬ ਦੇਵਾ ਜੀ ਗੁਰਮਿਤ ਵਿਦਿਆਲਿਆ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਦੇ ਬੱਚਿਆਂ ਦੇ ਗੱਤਕੇ ਦੇ ਜਥੇ ਵੱਲੋਂ ਗੱਤਕੇ ਦੇ ਹੈਂਰਤਮਈ ਜੌਹਰ ਦਿਖਾਏ ਗਏ । ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਕੌਂਸਲਰ ਵਾਲਟਰ ਬੱਗਾਲੀਨੀ ਸੰਗਤਾਂ ਦੇ ਸਨਮੁੱਖ ਹੋਏ । ਤੇ ਇਸ ਸਮਾਗਮ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਂਸਲਰ, ਪ੍ਰਸ਼ਾਸ਼ਨ ਅਧਿਕਾਰੀਆਂ ਸਮੇਤ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੌਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ ।
More Stories
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾਂ ਸ਼ਹਾਦਤ ਸਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 19 ਅਕਤੂਬਰ ਐਤਵਾਰ ਨੂੰ ਨਗਰ ਕਾਜਲਮੋਰਾਨੋ ਵਿਖੇ ਸਜਾਇਆ ਜਾਵੇਗਾ
ਯੂਰਪ ਦੀ ਧਰਤੀ ਇਟਲੀ ਉਪੱਰ ਪਹਿਲੀ ਵਾਰ 19 ਅਕਤੂਬਰ ਨੂੰ ਹੋ ਰਿਹਾ “ਧੱਮ ਦੀਕਸ਼ਾ ਸਮਾਗਮ”,ਦੁਨੀਆਂ ਭਰ ਤੋਂ ਪਹੁੰਚ ਰਹੇ ਤਥਾਗਤ ਬੁੱਧ ਦੇ ਪੈਰੋਕਾਰ
ਵਿਕਸਤ ਭਾਰਤ ਰਨ ਡਵੈਲਪਿਡ ਇੰਡੀਆ 2047 ਤਹਿਤ ਇਟਲੀ ਰਾਜਧਾਨੀ ਹੋਇਆ ਵਿਸੇ਼ਸ ਪ੍ਰੋਗਰਾਮ ,ਸੈਂਕੜੇ ਭਾਰਤੀਆਂ ਕੀਤੀ ਸਿ਼ਕਰਤ