October 22, 2024

ਸਤਿਗੁਰੂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 27 ਅਕਤੂਬਰ ਨੂੰ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਵਿਖੇ ਅਥਾਹ ਸ਼ਰਧਾ ਨਾਲ ਜਾਵੇਗਾ ਮਨਾਇਆ :-ਰਾਮ ਆਸਰਾ

*ਪੰਜਾਬ ਦੀ ਧਰਤੀ ਤੋਂ 108 ਸੰਤ ਕੁਲਵੰਤ ਰਾਮ ਭਰੋਮਜਾਰਾ ਸਮਾਗਮ ਵਿੱਚ ਕਰਨਗੇ ਸਿ਼ਰਕਤ*
ਰੋਮ ਇਟਲੀ(ਕੈਂਥ)ਮਹਾਨ ਤੱਪਸਵੀ ,ਦੂਰਦਰਸ਼ੀ ,ਮਹਾਨ ਧਾਰਮਿਕ ਗ੍ਰੰਥ “ਸ਼੍ਰੀ ਰਮਾਇਣ” ਰਚੇਤਾ ਸਤਿਗੁਰੂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਇਟਲੀ ਦੇ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 27 ਅਕਤੂਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੀ ਧਰਤੀ ਤੋਂ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ 108 ਸੰਤ ਕੁਲਵੰਤ ਰਾਮ ਭਰੋ ਮਜਾਰਾ ਵਾਲੇ ਭਗਵਾਨ ਵਾਲਮੀਕਿ ਜੀ ਜੀਵਨ ਫ਼ਲਸਫ਼ੇ ਸੰਬਧੀ ਸੰਗਤ ਨਾਲ ਵਿਚਾਰਾਂ ਸਾਂਝਿਆਂ ਕਰਨਗੇ।ਇਸ ਪ੍ਰਗਟ ਦਿਵਸ ਸਮਾਰੋਹ ਮੌਕੇ ਸ਼੍ਰੀ ਅੰਮ੍ਰਿਤਬਾਣੀ ਦੇ ਆਰੰਭੇ ਪਾਠ ਦੇ ਭੋਗ ਉਪੰਰਤ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿੱਚ ਕੀਰਤਨ ਜੱਥਿਆਂ ਵੱਲੋਂ ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ ਵਿੱਚ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ।ਪ੍ਰੈੱਸ ਨੂੰ ਇਹ ਜਾਣਕਾਰੀ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਰਾਮ ਆਸਰਾ ਤੇ ਸਮੂਹ ਮੈਂਬਰ ਨੇ ਦਿੰਦਿਆਂ ਕਿਹਾ ਜਗਤ ਗੁਰੂ ਵਾਲਮੀਕਿ ਭਗਵਾਨ ਜੀ ਨੇ ਜਿਸ ਤਿਆਗ,ਸਿੱਦਤ ਅਤੇ ਲਗਨ ਨਾਲ ਤਪੱਸਿਆ ਕੀਤੀ ਉਹ ਆਪਣੇ ਆਪ ਵਿੱਚ ਮਿਸ਼ਾਲ ਹੈ।ਉਹਨਾਂ ਦੁਆਰਾ ਰੱਚਿਤ ਗ੍ਰੰਥ “ਸ਼੍ਰੀ ਰਮਾਇਣ”ਅੱਜ ਸਮੁੱਚੇ ਸੰਸਾਰ ਲਈ ਮੁੱਕਤੀ ਮਾਰਗ ਹੈ।ਭਗਵਾਨ ਵਾਲਮੀਕਿ ਜੀ ਨੇ ਆਪਣੀ ਦੂਰਦਰਸ਼ੀ ਸ਼ਕਤੀ ਨਾਲ ਹੀ ਸ਼੍ਰੀ ਰਾਮ ਜੀ ਦੇ ਜਨਮ ਤੋਂ ਸੈਂਕੜੇ ਸਾਲ ਪਹਿਲਾਂ “ਸ਼੍ਰੀ ਰਮਾਇਣ”ਦੀ ਰਚਨਾ ਕੀਤੀ।ਸੰਗਤਾਂ ਨੂੰ ਆਪਣੇ ਰਹਿਬਰਾਂ,ਗੁਰੂਆਂ ਅਤੇ ਮਹਾਂਪੁਰਸ਼ਾਂ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ ਉਹਨਾਂ ਦੇ ਦੱਸੇ ਮਾਰਗ ਉਪੱਰ ਚੱਲਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ।ਪ੍ਰਬੰਧਕਾਂ ਨੇ ਸਭ ਸੰਗਤ ਨੂੰ ਇਸ ਪੱਵਿਤਰ ਦਿਨ ਮੌਕੇ ਗੁਰਦੁਆਰਾ ਸਾਹਿਬ ਪਹੁੰਚਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।