ਮੌਕੇ ਸ਼ਹਿਰ ਤੇਰਾਚੀਨਾ ਨੂੰ ਸਿੱਖ ਸੰਗਤਾਂ ਕੇਸਰੀ ਰੰਗ ਵਿੱਚ ਰੰਗ ਦਿੱਤਾ
ਰੋਮ(ਦਲਵੀਰ ਸਿੰਘ ਕੈਂਥ)ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਦੁਨੀਆਂ ਭਰ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਜੋਸੋ਼-ਖਰੋਸ਼ ਤੇ ਸ਼ਰਧਾ ਭਾਵਨਾ ਨਾਲ ਜਾ ਰਹੇ ਹਨ ਜਿਹਨਾਂ ਵਿੱਚ ਸੰਗਤਾਂ ਦੇ ਵਿਸ਼ਾਲ ਇਕੱਠ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਨਤਮਸਤਕ ਹੋ ਰਹੀਆਂ ਹਨ।

ਇਸ ਮਹਾਨ ਤੇ ਇਤਿਹਾਸ ਦਿਹਾੜੇ ਨੂੰ ਸਮਰਪਿਤ ਲਾਸੀਓ ਸੂਬੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ਵਿੱਚ ਜੁੜੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ(ਲਾਤੀਨਾ)ਵਿਖੇ ਵਿਸ਼ਾਲ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ ।ਇਸ ਮੌਕੇ ਵਿਸ਼ਾਲ ਨਗਰ ਕੀਰਤਨ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ਹਿਰ ਤੇਰਾਚੀਨਾ ਵਿਖੇ ਸਜਾਇਆ ਜਾ ਰਿਹਾ ਹੈ ਜਿਸ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ।
ਬੇਸ਼ੱਕ ਇਸ ਮੌਕੇ ਸਜੇ ਨਗਰ ਕੀਰਤਨ ਦੀ ਦੁਪਿਹਰ ਤਪੀ ਪਈ ਸੀ ਪਰ ਅਕਾਲ ਪੁਰਖ ਦੀ ਮੌਜ ਅਨੁਸਾਰ ਸੰਗਤਾਂ ਦਾ ਗੁਰੂ ਪ੍ਰਤੀ ਉਤਸ਼ਾਹ ਤੇ ਸ਼ਰਧਾ ਜੈ ਕਾਰਿਆਂ ਦੇ ਰੂਪ ਪ੍ਰਤੱਖ ਹੋ ਰਹੀ ਸੀ । ਗੁਰੂ ਦੇ ਜੈਕਾਰੇ ਛੱਡਦਾ ਨਗਰ ਕੀਰਤਨ ਤੇਰਾਚੀਨਾ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਸਮਾਪਤ ਹੋਇਆ ਇਸ ਮੌਕੇ ਸੰਗਤਾਂ ਲਈ ਸੇਵਾਦਾਰਾਂ ਵੱਲੋਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ,ਮਿਲਕ ਬਦਾਮ,ਛੋਲੇ,ਸਮੋਸੇ,ਆਈਸ ਕਰੀਮ ਤੇ ਫਲਾਂ ਦੀ ਚਾਟ ਦੇ ਅਤੁੱਟ ਭੰਡਾਰੇ ਵਰਤਾਏ ਗਏ।ਇਸ ਨਗਰ ਕੀਰਤਨ ਮੌਕੇ ਪ੍ਰਸਿੱਧ ਰਾਗੀ,ਢਾਡੀ,ਕੀਰਤਨੀਏ ਤੇ ਕਥਾਵਾਚਕਾਂ ਨੇ ਹਾਜ਼ਰੀ ਕਰਦਿਆਂ ਮਹਾਨ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।
ਇਸ ਗੁਰਪਰਬ ਮੌਕੇ ਹਜ਼ੂਰੀ ਜੱਥਾ ਭਾਈ ਸਾਹਿਬ ਭਾਈ ਤਰਸੇਮ ਸਿੰਘ ਪਾਤੜਾ ਤੇ ਇੰਗਲੈਂਡ ਤੋਂ ਜਾਗੋ ਵਾਲਾ ਕਵੀਸ਼ਰ ਜੱਥੇ ਨੇ ਵਿਸੇ਼ਸ ਹਾਜ਼ਰੀ ਭਰਦਿਆਂ ਆਪਣੀ ਦਮਦਾਰ ਤੇ ਬੁਲੰਦ ਆਵਾਜ਼ ਵਿੱਚ ਗੁਰੂ ਨਾਨਕ ਦੇ ਘਰ ਦੀਆਂ ਸਿਫ਼ਤਾਂ ਕਰਦਿਆਂ ਸੰਗਤਾਂ ਦੀ ਸੁਰਤ ਨੂੰ ਗਗਨਮੰਡਲ ਦੀ ਸੈਰ ਕਰਵਾ ਦਿੱਤੀ। ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਹੁਰਾਂ ਵੀ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ ।ਇਸ ਮੌਕੇ 96 ਕਰੌੜੀ ਗੱਤਕਾ ਅਕੈਡਮੀ ਪੁਨਤੀਨੀਆ ਦੇ ਨੰਨੇ ਮੁੰਨੇ ਸਿੰਘਾਂ ਨੇ ਸਿੱਖ ਮਾਰਸ਼ਲ ਆਰਟ ਦੇ ਹੈਰਤਅੰਗੇਜ ਕਰਤੱਬ ਵੀ ਦਿਖਾਏ ।ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਨੇ ਸਾਂਝੈ ਤੌਰ ਤੇ ਸਭ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਗੁਰੂ ਨੂੰ ਯਾਦ ਕਰਦਿਆਂ ਗੁਰਪੁਰਬ ਮਨਾਉਣੇ ਸਿੱਖੀ ਦੇ ਬੂਟੇ ਨੂੰ ਵਿਦੇਸ਼ਾਂ ਵਿੱਚ ਪ੍ਰਫੁੱਲਤ ਕਰਨ ਲਈ ਅਹਿਮ ਯੋਗਦਾਨ ਹੈ।।ਨਗਰ ਕੀਰਤਨ ਵਿੱਚ ਰੋਮ,ਲਾਸੀਓ ,ਵਿਲੇਤਰੀ,ਚਿਸਤੇਰਨਾ ਦੀ ਲਾਤੀਨਾ,ਸਬਾਊਦੀਆ,ਸੰਨਵੀਤੋ,ਪੁਨਤੀਨੀਆ,ਫੌਂਦੀ ਆਦਿ ਇਲਾਕਿਆਂ ਤੇ ਗੁਰਦੁਆਰਾ ਸਿੰਘ ਸਭਾਵਾਂ ਤੇ ਮੰਦਿਰ ਕਮੇਟੀਆਂ ਤੋਂ ਸੰਗਤਾਂ ਕਾਫਲਿਆਂ ਦੇ ਰੂਪ ਵਿੱਚ ਸਮੂਲੀਅਤ ਕਰਨ ਲਈ ਪਹੁੰਚੀਆਂ॥ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ(ਲਾਤੀਨਾ) ਦੀ ਪ੍ਰਬੰਧਕ ਕਮੇਟੀ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਦਾ ,ਪ੍ਰਸ਼ਾਸਨ ਅਧਿਕਾਰੀਆਂ ਦੀ ਗੁਰੂ ਦੀ ਬਖ਼ਸਿਸ ਸਿਰੋਪਾਓ ਨਾਲ ਵਿਸੇ਼ਸ ਸਨਮਾਨ ਕੀਤਾ ਗਿਆ

More Stories
Knowledge cannot be ethically ambiguous or Neutral. It must Uplift Society…” – Dr Jernail Singh Anand
ਕਲਤੂਰਾ ਸਿੱਖ ਵੱਲੋਂ ਸਿੱਖੀ ਸਿਧਾਂਤ ਦੀਆਂ ਬਾਤਾਂ ਪਾਉਂਦੀ ਕਿਤਾਬ “ਮਨਮਤਿ ਤੋਂ ਗੁਰਮਤਿ” ਇਟਲੀ ਦੇ ਨਗਰ ਕੀਰਤਨ ਤੇ ਗੁਰਮਤਿ ਸਮਾਗਮਾਂ ਵਿੱਚ ਮੁੱਫਤ ਹੋਵੇਗੀ ਤਕਸੀਮ
ਸਾਹਿਤਕ ਸ਼ਾਨ ਨਾਲ ਰੰਗੀ ਸ਼ਾਮ ਵਿੱਚ ‘ਏ ਪੋਇਟਿਕ ਓਡਿਸੀ’ ਦਾ ਸ਼ਾਨਦਾਰ ਲੋਕਾਰਪਣ