ਰੋਮ(ਦਲਵੀਰ ਸਿੰਘ ਕੈਂਥ)ਤਿਲਕ ਤੇ ਜੰਞੂ ਦੇ ਰਾਖੇ ਸਤਿਗੁਰੂ ਤੇਗ ਬਹਾਦਰ ਸਾਹਿਬ ਜੀਓ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਲਾਸੀਓ ਸੂਬੇ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਰਾਣੀ ਇਮਾਰਤ ਪੁਨਤੀਨੀਆਂ(ਲਾਤੀਨਾ)ਵਿਖੇ 22 ਨਵੰਵਰ ਦਿਨ ਸ਼ਨੀਵਾਰ 2025 ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ।ਪ੍ਰੈੱਸ ਨੂੰ ਇਹ ਜਾਣਕਾਰੀ ਭਾਈ ਜਗਜੀਤ ਸਿੰਘ ਮੱਲ੍ਹੀ ਮੁੱਖ ਸੇਵਾਦਾਰ ,ਭਾਈ ਸੁਖਵੰਤ ਸਿੰਘ ਹੈੱਡ ਗ੍ਰੰਥੀ ਤੇ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਕਿਹਾ ਕਿ ਉਹਨਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਵਿੱਚ ਮਹਾਨ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਤੇ ਸਿੱਖੀ ਦੇ ਬੂਟੇ ਨੂੰ ਪ੍ਰਫੁਲੱਤ ਕਰਨ ਹਿੱਤ ਸਮੇਂ -ਸਮੇਂ ਤੇ ਸਮਾਗਮਾਂ ਉਲੀਕੇ ਜਾਂਦੇ ਹਨ ਤੇ 22 ਨਵੰਬਰ ਨੂੰ ਹੋ ਰਿਹਾ ਅੰਮ੍ਰਿਤ ਸੰਚਾਰ ਸਮਾਗਮ ਤੀਜਾ ਅੰਮ੍ਰਿਤ ਸੰਚਾਰ ਸਮਾਗਮ ਹੈ ਜਿਹੜਾ ਕਿ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਹੜਾ ਵੀ ਪ੍ਰਾਣੀ ਇਸ ਮਹਾਨ ਕਾਰਜ ਮੌਕੇ ਸ਼੍ਰੀ ਗੁਰੂ ਨਾਨਕ ਸਾਹਿਬ ਦੇ ਜਹਾਜ਼ ਵਿੱਚ ਖੰਡੇ ਬਾਟੇ ਦੀ ਪਾਹੁਲ ਛੱਕ ਸਵਾਰ ਹੋਣਾ ਚਾਹੁੰਦਾ ਹੈ ਉਹ ਕ੍ਰਿਪਾ ਪ੍ਰਬੰਧਕਾਂ ਕੋਲ ਆਪਣਾ ਨਾਮ ਪਹਿਲਾਂ ਦਰਜ ਕਰਵਾ ਦਵੇ।23 ਨਵੰਬਰ ਦਿਨ ਐਤਵਾਰ ਨੂੰ ਸਜੇ ਵਿਸ਼ਾਲ ਦੀਵਾਨਾਂ ਤੋਂ ਪੰਥ ਦੇ ਸਿਰਮੌਰ ਢਾਡੀ ਜੱਥੇ ਭਾਈ ਸੁਖਵੀਰ ਸਿੰਘ ਭੌਰ ਤੇ ਸਾਥੀ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਵਿੱਚ ਮਹਾਨ ਸਿੱਖ ਧਰਮ ਦਾ ਲਾਸਾਨੀ ਕੁਰਬਾਨੀਆਂ ਨਾਲ ਭਰਿਆ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।


More Stories
ਸੱਤਵਾਂ ਸ਼ਾਨਦਾਰ ਫੁੱਟਬਾਲ ਕੱਪ ਲਾਇਨਸ ਆਫ ਪੰਜਾਬ ਆਜੋਲਾ ਵੱਲੋਂ ਕਸਤੀਲੀਉਨੇ ਦੈਲੇ ਸਤੀਵੀਏਰੇ(ਮਾਨਤੋਵਾ) ਵਿਖੇ
ਸ਼ਹੀਦ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲੇ ਇਟਲੀ ਦੀ ਵਰੇ੍ਹਗੰਢ ਮਨਾਈ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗੁਰਮਤਿ ਗਿਆਨ ਮੁਕਾਬਲੇ
ਗੁਰਦੁਆਰਾ ਸਿੰਘ ਸਭਾ ਰੋਦੀਗੋ ਮਾਨਤੋਵਾ ਵਿਖੇ 5 ਜੁਲਾਈ ਨੂੰ ਸ਼ਹੀਦੀ ਸਮਾਗਮ ਤੇ ਗੁਰਮਤਿ ਗਿਆਨ ਮੁਕਾਬਲੇ ਅਤੇ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ ਮਨਾਈ ਜਾ ਰਹੀ ਹੈ