ਬਰੇਸ਼ੀਆ(ਦਲਵੀਰ ਸਿੰਘ ਕੈਂਥ) ਕਲਤੂਰਾ ਸਿੱਖ ਇਟਲੀ ਵਿੱਚ ਸਿੱਖ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇ ਘਰ ਨਾਲ ਜੋੜਨ ਲਈ ਯਤਨਸੀਲ ਇਟਲੀ ਦੀ ਸਿਰਮੌਰ ਸਿੱਖ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਆਪਣਾ 9ਵਾਂ ਸਿੱਖੀ ਦੀਆਂ ਬਾਤਾਂ ਪਾਉਂਦਾ ਨਵੇਂ ਸਾਲ 2026 ਦਾ ਕਲੰਡਰ ਇਸ ਸਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਗੁਰੂ ਸਾਹਿਬ ਨਾਲ ਸ਼ਹੀਦ ਹੋਏ

ਤਿੰਨ ਸਿੱਖਾਂ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਤੇ ਇਲਾਕੇ ਵੱਖ-ਵੱਖ ਗੁਰਦੁਆਰਾ ਸਾਹਿਬ ਜਿਹਨਾਂ ਵਿੱਚ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੈਰੋ (ਬਰੇਸ਼ੀਆ) ,ਗੁਰਦੁਆਰਾ ਸਾਹਿਬ ਸਿੰਘ ਸਭਾ ਪਾਰਮਾ ,ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ),ਗੁਰਦੁਆਰਾ ਸਾਹਿਬ ਚਾਰ ਸਾਹਿਬਜ਼ਾਦੇ ਕਸਲਪੋਸਤਰਲੇਨਗੋ (ਲੋਧੀ),ਗੁਰਦੁਆਰਾ ਸਾਹਿਬ ਸ੍ਰੀ ਗੁਰੂ ਕਲਗੀਧਰ ਸਾਹਿਬ ਸੰਨਜਵਾਨੀ (ਕਰੇਮੋਨਾ)ਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਕਲਗੀਧਰ ਸਾਹਿਬ ਕਸਤਲਈਉਨੇ (ਮਾਨਤੋਵਾ)ਆਦਿ ਸ਼ਾਮਿਲ ਹਨ ਵਿਖੇ ਸੰਗਤਾਂ ਦੇ ਸਨਮੁੱਖ ਕੀਤਾ ਗਿਆ ਤੇ ਹੋਰ ਵੀ ਕਈ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਨਮੁੱਖ ਕੀਤਾ ਜਾ ਰਿਹਾ ਹੈ।

ਮਹਾਨ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਦੀਆਂ ਬਾਤਾਂ ਪਾਉਂਦਾ ਇਹ ਕੈਲੰਡਰ ਸਿੱਖ ਪੰਥ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਇਸ ਕਲੰਡਰ ਤੇ ਗੁਰੂ ਸਾਹਿਬਾਨ ਦੇ ਦਿਹਾੜੇ, ਪੂਰਨਮਾਸ਼ੀ, ਸੰਗਰਾਂਦ, ਮੱਸਿਆ, ਇਤਿਹਾਸਕ ਦਿਹਾੜਿਆਂ ਦਾ ਵੇਰਵਾ ਦਿੱਤਾ ਗਿਆ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ, ਬਾਬਾ ਲੱਖੀ ਸ਼ਾਹ ਵਣਜਾਰਾ ਅਤੇ ਬਾਬਾ ਜੀਵਨ ਸਿੰਘ ਜੀ ਦੀਆ ਤਸਵੀਰਾਂ ਲਗਾ ਕੇ ਕੈਲੰਡਰ ਪ੍ਰਕਾਸ਼ਤ ਕੀਤੇ ਗਏ।

ਕਲਤੂਰਾ ਸਿੱਖ ਇਟਲੀ ਅਤੇ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਇਟਲੀ ਸੰਸਥਾ ਸਿੱਖੀ ਦੇ ਬੂਟੇ ਨੂੰ ਆਪਣੀ ਸ਼ਹਾਦਤ ਨਾਲ ਸਿੰਜਣ ਵਾਲੇ ਸਮੂਹ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੰਦੀ ਹੈ ਅਤੇ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਰਾਹੀਂ ਸਿੱਖੀ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਹਿੱਤ ਇਟਲੀ ਦੇ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਮਹਾਨ ਸਿੱਖ ਧਰਮ ਦੀ ਵਿਸਥਾਰਪੂਰਵਕ ਜਾਣਕਾਰੀ ਮੁੱਹਈਆਂ ਕਰਵਾ ਰਹੀ ਹੈ। ਇਹਨਾਂ ਸਲਾਘਾਂਯੋਗ ਕਾਰਜਾਂ ਲਈ ਇਟਲੀ ਦੀਆਂ ਸਿੱਖ ਸੰਗਤਾਂ ਵੱਲੋਂ ਕਲਤੂਰਾ ਸਿੱਖ ਇਟਲੀ ਨੂੰ ਵਿਸੇ਼ਸ ਵਧਾਈ ਤੇ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।


More Stories
BOOBYTRAPS AND THE GLASS CEILING: THE COSMIC DETERMINANTS Dr Jernail Singh Anand
Dr. Shiv Sethi Highlights the Evolving Continuum of Indian Philosophy From Gandhi to Anand
ਲੋਕ ਗਾਇਕ ਬਲਵੀਰ ਸ਼ੇਰਪੁਰੀ ਦੇ ਪਿਤਾ ਜੀ ਨੂੰ ਕੀਤਾ ਗਿਆ ਸਪੁਰਦੇ ਖ਼ਾਕ, ਪਿਤਾ ਜੀ ਯਾਦ ਵਿੱਚ ਲਗਾਏ ਬੂਟੇ