ਬੋਰਗੋ ਸੰਨ ਯਾਕਮੋ ਵਿਖੇ ਨਗਰ ਕੀਰਤਨ 8 ਅਕਤੂਬਰ ਨੂੰ

ਬਰੇਸ਼ੀਆ (ਇਟਲੀ ) ( ਇੰਦਰਜੀਤ ਸਿੰਘ ਲੁਗਾਣਾ ) ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਦੁਆਰਾ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਦੱਸਿਆ ਕਿ 8 ਅਕਤੂਬਰ ਦਿਨ ਸ਼ਨੀਵਾਰ ਨੂੰ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ । ਜੋ ਕਿ ਦੁਪਿਹਰ 1 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗਾ। ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਏ ਜਾ ਰਹੇ ਨਗਰ ਕੀਰਤਨ ਤੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਇਸ ਮੌਕੇ ਵੱਖ ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਦੁਆਰਾ ਸੰਗਤਾਂ ਨੂੰ ਗੁਰੁ ਇਤਿਹਾਸ ਸਰਵਣ ਕਰਵਾਇਆ ਜਾਵੇਗਾ। ਇਸ ਮੌਕੇ ਸੰਗਤਾਂ ਲਈ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਜਾਣਗੇ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਆਗੂਆ ਨੇ ਇਟਲੀ ਵੱਸਦੀ ਸਿੱਖ ਸੰਗਤ ਨੂੰ ਵੱਧ ਚੜ ਕੇ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *