ਸ਼ੈਰੀ ਮਾਨ ਨੇ ਫਿਰ ਸ਼ਰਾਬ ਪੀ ਕੇ ਪਰਮੀਸ਼ ਵਰਮਾ ਨੂੰ ਕੱਢੀ ਆ ਗਾਲਾਂ…

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਸ਼ੈਰੀ ਮਾਨ ਨੇ ਕਈ ਵਾਰ ਸੋਸ਼ਲ ਮੀਡੀਆ ’ਤੇ ਸ਼ਰਾਬ ਛੱਡਣ ਦੀ ਗੱਲ ਆਖੀ ਹੈ ਪਰ ਵਾਰ-ਵਾਰ ਉਹ ਸ਼ਰਾਬ ਪੀ ਕੇ ਨਵੇਂ-ਨਵੇਂ ਵਿਵਾਦ ਖੜ੍ਹੇ ਕਰਦੇ ਨਜ਼ਰ ਆਉਂਦੇ ਰਹਿੰਦੇ ਹਨ।ਹਾਲ ਹੀ ’ਚ ਸ਼ੈਰੀ ਮਾਨ ਨੇ ਇਕ ਵਾਰ ਮੁੜ ਸ਼ਰਾਬ ਪੀ ਕੇ ਆਪਣੀ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਉਹ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢਦੇ ਤੇ ਉਸ ਬਾਰੇ ਮਾੜਾ ਬੋਲਦੇ ਨਜ਼ਰ ਆ ਰਹੇ ਹਨ।ਸ਼ੈਰੀ ਮਾਨ ਦਾ ਪਰਮੀਸ਼ ਵਰਮਾ ਨਾਲ ਵਿਵਾਦ ਉਸ ਦੇ ਵਿਆਹ ਤੋਂ ਸ਼ੁਰੂ ਹੋਇਆ ਸੀ, ਜਿਸ ਤੋਂ ਬਾਅਦ ਸ਼ੈਰੀ ਮਾਨ ਨੇ ਲਾਈਵ ਹੋ ਕੇ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢੀਆਂ ਸਨ।ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ, ਜਦੋਂ ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਮਾੜਾ ਬੋਲਿਆ ਹੋਵੇ ਜਾਂ ਗਾਲ੍ਹਾਂ ਕੱਢੀਆਂ ਹੋਣ। ਸ਼ੈਰੀ ਮਾਨ ਬਹੁਤ ਵਾਰ ਸ਼ਰਾਬ ਪੀ ਕੇ ਸੋਸ਼ਲ ਮੀਡੀਆ ’ਤੇ ਲਾਈਵ ਆ ਚੁੱਕੇ ਹਨ ਤੇ ਪਰਮੀਸ਼ ਵਰਮਾ ਨੂੰ ਮਾੜਾ ਬੋਲ ਚੁੱਕੇ ਹਨ। ਇਸ ਵੀਡੀਓ ’ਚ ਉਹ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢਦੇ ਤੇ ਉਸ ਬਾਰੇ ਮਾੜਾ ਬੋਲਦੇ ਨਜ਼ਰ ਆ ਰਹੇ ਹਨ।

Leave a Reply

Your email address will not be published. Required fields are marked *