ਕੈਲੇਫੋਰਨੀਆ ਤੋਂ ਅਗਵਾ ਪੰਜਾਬੀ ਪਰਿਵਾਰ ਦੇ ਚਾਰੇ ਜੀਆਂ ਦੀਆਂ ਲਾਸ਼ਾਂ ਮਿਲੀਆਂ

ਕੈਲੇਫੋਰਨੀਆ ਤੋਂ ਅਗਵਾ ਪੰਜਾਬੀ ਪਰਿਵਾਰ ਦੇ ਚਾਰੇ ਜੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਕਥਿਤ ਦੋਸ਼ੀ ਕੱਲ੍ਹ ਗ੍ਰਿਫਤਾਰ ਕਰ ਲਿਆ ਗਿਆ ਸੀ, ਜਿਸਨੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਵੀ ਕੀਤੀ ਸੀ,ਪੂਰੀ ਖ਼ਬਰ ਦਾ ਵੇਰਵਾ:–ਅਮਰੀਕਾ ਦੇ ਕੈਲੀਫੋਰਨੀਆ ‘ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਿਤ ਅਗਵਾ ਕੀਤੇ ਗਏ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੀ ਪੁਸ਼ਟੀ ਉੱਥੋਂ ਦੀ ਪੁਲਸ ਨੇ ਕੀਤੀ ਹੈ। ਹਾਲਾਂਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਫਿਲਹਾਲ ਨਹੀਂ ਦਿੱਤੀ ਜਾ ਰਹੀ ਹੈ। ਮਰਸਡ ਸ਼ੈਰਿਫ ਅਧਿਕਾਰੀਆਂ ਨੇ 8 ਮਹੀਨਿਆਂ ਦੀ ਅਰੂਹੀ ਢੇਰੀ, ਉਸ ਦੇ ਮਾਤਾ-ਪਿਤਾ ਜਸਲੀਨ ਕੌਰ (27), ਜਸਦੀਪ ਸਿੰਘ (36) ਅਤੇ ਉਸ ਦੇ ਤਾਇਆ ਅਮਨਦੀਪ ਸਿੰਘ (39) ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈਉੱਥੋਂ ਦੇ ਇੰਡੀਆਨਾ ਰੋਡ ਅਤੇ ਹਚਇਨਸਨ ਰੋਡ ਦੇ ਬਾਗ ਚੋਂ ਉਕਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਖ਼ਬਰ ਦੇ ਮਿਲਣ ‘ਤੇ ਟਾਂਡਾ ਇਲਾਕੇ ਅਤੇ ਅਮਰੀਕਾ ਰਹਿੰਦੇ ਪੰਜਾਬੀਆਂ ‘ਚ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਮਰਸਡ ਕਾਊਂਟੀ ‘ਚ ਬੀਤੇ ਸੋਮਵਾਰ ਨੂੰ ਉਕਤ ਪਰਿਵਾਰ ਦੇ 4 ਜੀਆਂ ਨੂੰ ਅਗਵਾ ਕਰ ਲਿਆ ਗਿਆ ਸੀ।ਪਰਿਵਾਰਕ ਮੈਂਬਰਾਂ ਦੀ ਪਛਾਣ 8 ਮਹੀਨੇ ਦੀ ਅਰੂਹੀ ਢੇਰੀ, ਉਸ ਦੀ ਮਾਂ 27 ਸਾਲਾ ਜਸਲੀਨ ਕੌਰ, ਪਿਤਾ 36 ਸਾਲਾ ਜਸਦੀਪ ਸਿੰਘ ਅਤੇ ਜਸਦੀਪ ਦੇ ਭਰਾ 39 ਸਾਲਾ ਅਮਨਦੀਪ ਸਿੰਘ ਵਜੋਂ ਹੋਈ ਸੀ। ਜਸਦੀਪ ਦੇ ਮਾਤਾ-ਪਿਤਾ ਡਾ. ਰਣਧੀਰ ਸਿੰਘ ਅਤੇ ਕ੍ਰਿਪਾਲ ਕੌਰ ਹੁਸ਼ਿਆਰਪੁਰ ਦੇ ਟਾਂਡਾ ਬਲਾਕ ਦੇ ਹਰਸੀ ਪਿੰਡ ਦੇ ਵਸਨੀਕ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ‘ਚ ਹੈ।

Leave a Reply

Your email address will not be published. Required fields are marked *