ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ 23 ਅਕਤੂਬਰ ਨੂੰ

ਬਰੇਸ਼ੀਆ ਇਟਲੀ(ਇੰਦਰਜੀਤ ਸਿੰਘ ਲੁਗਾਣਾ) ਇਟਲੀ ਦੇ ਜ਼ਿਲ੍ਹਾ ਬਰੇਸੀਆ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰੀ ਕਮੇਟੀ ਬਰੇਸ਼ੀਆ,ਨੌਜਵਾਨ ਸਭਾ ਬਰੇਸ਼ੀਆ ਅਤੇ ਬੈਰਗਾਮੋ ਦੀ ਸੰਗਤ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ 21-22-23 ਅਕਤੂਬਰ ਨੂੰ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈਇਸ ਮੌਕੇ ਸ਼੍ਰੋਮਣੀ ਢਾਡੀ ਜਥਾ ਗਿਆਨੀ ਤਰਲੋਚਨ ਸਿੰਘ ਭੁਮੱਦੀ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਤਿੰਨ ਰੋਜ਼ਾ ਕਰਵਾਏ ਜਾ ਰਹੇ ਇਸ ਵਿਸ਼ਾਲ ਸਮਾਗਮ ਵਿੱਚ ਯੌਰਪ ਭਰ ਤੋਂ ਸੰਗਤਾਂ ਪਹੁੰਚ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣਗੀਆਂ।ਇਸ ਸੰਬੰਧ ਵਿਚ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਇਨ੍ਹਾਂ ਤਿੰਨ ਦਿਨਾਂ ਦੇ ਦੀਵਾਨਾਂ ਵਿਚ ਇੰਡੀਆ ਦੀ ਧਰਤੀ ਤੋਂ ਭਾਈ ਤਰਲੋਚਨ ਸਿੰਘ ਭੁਮੱਦੀ ਦਾ ਢਾਡੀ ਜਥਾ ਵਿਸ਼ੇਸ਼ ਤੌਰ ਤੇ ਪਹੁੰਚ ਰਿਹਾ ਹੈ ਅਤੇ ਤਿੰਨ ਤਰ੍ਹਾਂ ਦੇ ਦੀਵਾਨਾਂ ਵਿਚ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਜੀਵਨ ਸਬੰਧੀ ਸਾਖੀਆਂ ਸੰਗਤਾਂ ਨੂੰ ਸੁਣਾ ਕੇ ਨਿਹਾਲ ਕਰਨਗੇ, ਇਸ ਮੌਕੇ ਸ.ਸੁਰਿੰਦਰਜੀਤ ਸਿੰਘ ਪੰਡੌਰੀ,ਬਲਕਾਰ ਸਿੰਘ ਘੋੜੇਸ਼ਾਹਵਾਨ ,ਸ਼ਰਨਜੀਤ ਸਿੰਘ ਠਾਕਰੀ ,ਨਿਸ਼ਾਨ ਸਿੰਘ ਭਦਾਸ,ਸਵਰਨ ਸਿੰਘ ਲਾਲੋਵਾਲ, ਭੁਪਿੰਦਰ ਸਿੰਘ ਰਾਵਾਲੀ,ਮਹਿੰਦਰ ਸਿੰਘ ਮਾਜਰਾ, ਭਗਵਾਨ ਸਿੰਘ ਬਰੇਸ਼ੀਆ,ਬਲਵੀਰ ਸਿੰਘ, ਲੱਖਵਿੰਦਰ ਸਿੰਘ ਬਹਿਰਗਾਮ,ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਚੌਹਾਨਾਂ,ਕੁਲ਼ਵੰਤ ਸਿੰਘ ਬੱਸੀ ਹਾਜ਼ਰ ਸਨਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ 23 ਅਕਤੂਬਰ ਨੂੰ…

Leave a Reply

Your email address will not be published. Required fields are marked *