ਮਸ਼ਹੂਰ ਪੰਜਾਬੀ ਗਾਇਕ ਨਿੰਜਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ

ਜਲੰਧਰ (ਬਿਊਰੋ)— ਮਸ਼ਹੂਰ ਪੰਜਾਬੀ ਗਾਇਕ ਨਿੰਜਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਹਾਲ ਹੀ ‘ਚ ਖ਼ਬਰ ਆਈ ਹੈ ਕਿ ਨਿੰਜਾ ਨੂੰ ਪਰਮਾਤਮਾ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ। ਉਨ੍ਹਾਂ ਦੀ ਪਤਨੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਗਾਇਕ ਨਿੰਜਾ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੇ ਪੁੱਤਰ ਦੇ ਪੈਰਾਂ ਦੀ ਇਕ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਇਕ ਖ਼ੂਬਸੂਰਤ ਕੈਪਸ਼ਨ ਵੀ ਲਿਖੀ ਹੈ। ਉਨ੍ਹਾਂ ਲਿਖਿਆ ਹੈ, “ਤੇਰੇ ਮੇਰੀ ਜ਼ਿੰਦਗੀ `ਚ ਆਉਣ ਤੋਂ ਬਾਅਦ ਹੁਣ ਮੈਂ ਜ਼ਿੰਦਗੀ ਨੂੰ ਹੋਰ ਪਿਆਰ ਕਰਨ ਲੱਗਾ ਹਾ।ਪੁੱਤਰ ਦਾ ਰੱਖਿਆ ਇਹ ਨਾਂ..ਨਿੰਜਾ ਨੇ ਪੋਸਟ ਸ਼ੇਅਰ ਕਰ ਆਪਣੇ ਪੁੱਤਰ ਦਾ ਨਾਂ ਵੀ ਦੱਸਿਆ ਹੈ। ਉਨ੍ਹਾਂ ਨੇ ਆਪਣੇ ਪੁੱਤ ਦਾ ਨਾਂ ਨਿਸ਼ਾਨ ਰੱਖਿਆ ਹੈ। ਇਸ ਦਾ ਪਤਾ ਉਨ੍ਹਾਂ ਦੀ ਪੋਸਟ ਦੇਖ ਕੇ ਲੱਗਦਾ ਹੈ। ਉਨ੍ਹਾਂ ਨੇ ਕੈਪਸ਼ਨ ਤੋਂ ਬਾਅਦ ਹੈਸ਼ਟੈਗ ਨਿਸ਼ਾਨ ਲਿਖਿਆ ਹੈ।ਦੱਸਣਯੋਗ ਹੈ ਕਿ ਨਿੰਜਾ ਪੰਜਾਬੀ ਸੰਗੀਤ ਜਗਤ ਦਾ ਨਾਮੀ ਗਾਇਕ ਹੈ, ਜੋ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਨਿਭਾ ਰਹੇ ਹਨ। ਨਿੰਜਾ ਵਧੀਆ ਗਾਇਕ ਹੋਣ ਦੇ ਨਾਲ-ਨਾਲ ਹੋਣਹਾਰ ਅਦਾਕਾਰ ਵੀ ਹਨ। ਉਹ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।ਪੰਜਾਬੀ ਗਾਇਕ ਨਿੰਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ । ਉਨ੍ਹਾਂ ਨੇ ਆਪਣੇ ਭਤੀਜੇ ਦੀ ਤਸਵੀਰ ਸ਼ੇਅਰ ਕੀਤੀ ਹੈ,ਉਨ੍ਹਾਂ ਨੇ ਪੋਸਟ ਪਾਉਂਦੇ ਹੋਏ ਲਿਖਿਆ ਹੈ-‘ਵਾਹਿਗੁਰੂ ਜੀ..ਸਾਡੇ ਘਰ ਅੱਜ ਖੁਸ਼ੀਆਂ ਆਈਆਂ…ਪਰਦੀਪ ਮਲਕ ਪਾਪਾ ਬਣ ਗਇਆ ਤੇ ਮੈਂ ਬਣ ਗਿਆ ਤਾਇਆ..ਦੇਵੋ ਮੁਬਾਰਕਾਂ ਮਲਕ ਵਾਲੇ ਨੂੰ ਸਾਰੇ’।ਇਸ ਪੋਸਟ ਉੱਤੇ ਫੈਨਜ਼ ਨਿੰਜਾ ਨੂੰ ਤਾਏ ਬਣਨ ਦੀ ਮੁਬਾਰਕਬਾਦ ਦੇ ਰਹੇ ਨੇ । ਵੱਡੀ ਗਿਣਤੀ ਚ ਇਸ ਪੋਸਟ ਉੱਤੇ ਲਾਈਕਸ ਤੇ ਵਧਾਈ ਵਾਲੇ ਕਮੈਂਟਸ ਆ ਚੁੱਕੇ ਨੇ।ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਐਕਟਿਵ ਨੇ । ਬਹੁਤ ਜਲਤ ਉਹ ਆਪਣਾ ਨਵਾਂ ਪੰਜਾਬੀ ਗੀਤ ‘ਧੋਖਾ’ ਲੈ ਕੇ ਆ ਰਹੇ ਨੇ ।

Leave a Reply

Your email address will not be published. Required fields are marked *