ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬੋਰਗੋ ਸੰਨ ਯਾਕਮੋ ਵਿਖੇ ਨਗਰ ਕੀਰਤਨ ਸਜਾਇਆ

ਬਰੇਸ਼ੀਆ (ਇੰਦਰਜੀਤ ਸਿੰਘ ਲੁਗਾਣਾ) ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਦੁਆਰਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੇ ਨਗਰ ਕੀਰਤਨ ਦੀਆ ਰੌਣਕਾਂ ਨੂੰ ਵਧਾਇਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਨਗਰ ਨਿਵਾਸੀ ਅਤੇ ਇਲਾਕੇ ਦੀਆ ਸੰਗਤਾਂ ਦੁਆਰਾ ਜਗਾ ਜਗਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਬੋਰਗੋ ਸੰਨਯਾਕਮੋ ਦੇ ਵੱਖ ਵੱਖ ਚੌਂਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਤੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਕੀਤੀ । ਇਸ ਮੌਕੇ ਵੱਖ ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਦੁਆਰਾ ਸੰਗਤਾਂ ਨੂੰ ਗੁਰੁ ਇਤਿਹਾਸ ਸਰਵਣ ਕਰਵਾਇਆ ਗਿਆ।ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਬਨਿਅੋਲੋ ਮੇਲਾ ਅਤੇ ਮੀਰੀ ਪੀਰੀ ਗੱਤਕਾ ਅਕੈਡਮੀ ਕਿਉਨਜਾਨੋ ਦੇ ਸਿੰਘਾ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ। ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆ ਗਈਆ। ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆ ਦੁਆਰਾ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ। ਉਹਨਾਂ ਸਿੱਖ ਸੰਗਤ ਦੁਆਰਾ ਕੀਤੇ ਜਾਂਦੇ ਕਾਰਜਾਂ ਬਾਰੇ ਪ੍ਰਸੰਸਾ ਜਾਹਿਰ ਕੀਤੀ ਅਤੇ ਕਿਹਾ ਕਿ ਮਿਹਨਤ ਵੱਜੌਂ ਜਾਣੇ ਜਾਂਦੇ ਸਿੱਖ ਧਾਰਮਿਕ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ਼ ਰਹਿੰਦੇ ਹਨ। ਇਸ ਮੌਕੇ ਸੰਗਤਾਂ ਲਈ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਗਏ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਵੱਖ ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸੇਵਾ ਨਿਭਾਉਣ ਤੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *