ਬਲਵੀਰ ਸ਼ੇਰਪੁਰੀ ਦਾ ਧਾਰਮਿਕ ਟਰੈਕ ਅੱਜ ਜਲਦ ਰੀਲੀਜ..

(ਸੁਲਤਾਨਪੁਰ ਲੋਧੀ) 1 ਨਵੰਬਰ, ਰਾਜ ਹਰੀਕੇ ਪੱਤਣ। ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਟਰੈਕ ਅਰਦਾਸ ਤੇ ਆਸ ਬਹੁਤ ਜਲਦ ਰੀਲੀਜ਼ ਹੋਣ ਰਿਹਾ ਹੈ। ਇਹ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਸਾਂਝਾ ਟੀਵੀ ਕੈਨੇਡਾ ਦੇ ਪ੍ਰੋਡਿਊਸਰ ਸੁਖਵਿੰਦਰ ਬਿੱਲਾ ਸੰਧੂ ਨੇ ਦੱਸਿਆ ਕਿ ਇਹ ਧਾਰਮਿਕ ਗੀਤ ਨੂੰ ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਨੇ ਆਪਣੀ ਬੁਲੰਦ ਆਵਾਜ਼ ਵਿੱਚ ਰਿਕਾਰਡ ਕੀਤਾ ਹੈ ਅਤੇ ਪ੍ਰਸਿੱਧ ਗੀਤਕਾਰ ਨਿਰਵੈਲ ਸਿੰਘ ਮਾਲੂਪੁਰੀ ਜੀ ਨੇ ਲਿਖਿਆ ਹੈ । ਇਸ ਟਰੈਕ ਨੂੰ ਪ੍ਰਸਿੱਧ ਸੰਗੀਤਕਾਰ ਹਰੀ ਅਮਿਤ ਜੀ ਨੇ ਸੰਗੀਤਕ ਧੁਨਾਂ ਨਾਲ ਸੰਗੀਤਬੱਧ ਕੀਤਾ ਹੈ। ਇਸ ਟਰੈਕ ਦਾ ਵੀਡੀਓ, ਡਾਇਰੈਕਟਰ ਐਡੀਟਰ ਕੁਲਦੀਪ ਸਿੰਘ ਜੀ ਨੇ ਕੈਮਰਾਮੈਨ ਮਨੀਸ਼ ਅੰਗਰਾਲ ਦੀ ਸਹਾਇਤਾ ਨਾਲ ਤਿਆਰ ਕੀਤਾ ਹੈ। ਨਾਨਕਸਰ ਠਾਠ ਬੱਲਹੁਕਮੀ ਅਤੇ ਕੈਨੇਡਾ ਦੇ ਗੁਰਦਵਾਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ੂਟ ਕੀਤਾ ਗਿਆ ਹੈ। ਸ਼ੂਟਿੰਗ ਵਿਚ ਮਾਡਲ ਨਰਿੰਦਰ ਪਾਲ ਸ਼ਾਹਕੋਟੀ, ਕੁਲਦੀਪ ਸਿੰਘ, ਨਿਰਵੈਲ ਸਿੰਘ ਮਾਲੂਪੁਰੀ, ਬਲਦੇਵ ਸਿੰਘ ਦੂਲੇ, ਸ਼ਵਿੰਦਰ ਸਿੰਘ ਸੰਧੂ, ਗੁਰਲੀਨ ਕੌਰ ਸੰਧੂ, ਬੱਬਨਪ੍ਰੀਤ ,ਮੈਡਮ ਬਲਜੀਤ ਕੌਰ ਅਤੇ ਮੈਡਮ ਸੀਮਾ ਸ਼ਾਹਕੋਟ ਨੇ ਰੋਲ ਮਾਡਲ ਦੀ ਭੂਮਿਕਾ ਨਿਭਾਈ। ਉਹਨਾਂ ਦੱਸਿਆ ਕਿ ਇਹ ਧਾਰਮਿਕ ਟਰੈਕ ਸਾਂਝਾ ਟੀਵੀ ਕੈਨੇਡਾ ਦੇ ਬੈਨਰ ਹੇਠ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੇ ਅਸ਼ੀਰਵਾਦ ਸਦਕਾ ਯੂ ਟਿਊਬ ਸੋਸ਼ਲ ਮੀਡੀਆ ਤੇ ਅੱਜ ਸਵੇਰੇ ਸਾਢੇ ਦਸ ਵਜੇ ਰੀਲੀਜ਼ ਕੀਤਾ ਜਾ ਰਿਹਾ ਹੈ। ਸਾਡੇ ਵੱਲੋਂ ਟੀਮ ਨੂੰ ਬਹੁਤ ਬਹੁਤ ਮੁਬਾਰਕਾਂ ਜੀ।

Leave a Reply

Your email address will not be published. Required fields are marked *