ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ ਰਿਜੋਇਮਿਲੀਆ ਵੱਲੋਂ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 553ਵੇਂ ਆਗਮਨ ਪੁਰਬ ਨੂੰ ਸਮਰਪਿਤ ਸਜੇਗਾ ਵਿਸ਼ਾਲ ਨਗਰ ਕੀਰਤਨ

2 ਦਹਾਕਿਆਂ ਤੋ ਸਜਦਾ ਹੈ ਖਾਲਸੇ ਪੰਥ ਨੂੰ ਸਮਰਪਿਤ ਨਗਰ ਕੀਰਤਨ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਸਜੇਗਾ

ਰੋਮ(ਕੈਂਥ) ਇਟਲੀ ਦੇ ਇਮਿਲੀਆ ਰੋਮਾਨਾ ਸੂਬੇ ਦਾ ਸਭ ਤੋਂ ਪੁਰਾਣਾ ਸਥਾਪਿਤ ਕੀਤਾ ਗਿਆ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ (ਰਿਜੋਇਮਿਲੀਆ) ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਜਿਹੜੀ ਪਿਛਲੇ 3 ਦਹਾਕਿਆਂ ਤੋਂ ਵੀ ਵਧੇਰੇ ਸਮੇਂ ਤੋਂ ਇਟਲੀ ਵਿੱਚ ਧੰਨ ਸ਼੍ਰੀ ਗ੍ਰੰਥ ਸਾਹਿਬ ਜੀ ਦੀ ਬਾਣੀ ਤੇ ਬਾਣੇ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰਦੀ ਹੋਈ ਲੋੜਵੰਦ ਤੇ ਬੇਸਹਾਰਾ ਲੋਕਾਂ ਦੀ ਸਹਾਇਤਾ ਲਈ 24 ਘੰਟੇ ਸੇਵਾ ਵਿੱਚ ਰਹਿੰਦੀ ਹੈ ਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਹੁਣ ਤੱਕ 3000 ਤੋਂ ਉਪੱਰ ਯੂਰਪ ਦੀ ਸੰਗਤ ਨੂੰ ਖੰਡੇ ਬਾਟੇ ਦੀ ਪਹੁਲ ਛੱਕਾ ਸਿੰਘ ਸਜਾ ਚੁੱਕੀ ਹੈ।ਇਸ ਗੁਰਦੁਆਰਾ ਸਾਹਿਬ ਵੱਲੋਂ ਹਰ ਸਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਪਰ ਇਸ ਸਾਲ ਪਹਿਲੀ ਵਾਰ ਸਿੱਖ ਧਰਮ ਦੇ ਮੋਢੀ ਸਤਿਗੁਰੂ ਨਾਨਕ ਦੇਵ ਮਹਾਰਾਜ ਜੀ ਦੇ 553ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 12 ਨਵੰਬਰ ਦਿਨ ਸ਼ਨੀਵਾਰ ਨੂੰ 1 ਵਜੇ ਧੰਨ ਸ਼੍ਰੀ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਵਿੱਚ ਸਜਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ,ਢਾਡੀ,ਕੀਰਤਨੀਏ ਤੇ ਕਵੀਸ਼ਰ ਮਹਾਨ ਸਿੱਖ ਦਾ ਲਾਸਾਨੀ ਤੇ ਗੌਰਵਮਈ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਜਾਣਗੇ।ਇਟਾਲੀਅਨ ਪੰਜਾਬੀ ਪ੍ਰੈੱਸ ਕੱਲਬ ਨੂੰ ਇਹ ਜਾਣਕਾਰੀ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ( ਰਿਜੋਇਮਿਲੀਆ) ਦੇ ਪ੍ਰਧਾਨ ਭਾਈ ਜੋਗਿੰਦਰ ਸਿੰਘ ,ਉਪ-ਪ੍ਰਧਾਨ ਭਾਈ ਇਕਬਾਲ ਸਿੰਘ ਸੋਢੀ ਤੇ ਭਾਈ ਹਰਦੇਵ ਸਿੰਘ ਨਾਭਾ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ ਨੇ ਸਾਂਝੈ ਤੌਰ ਤੇ ਕਿਹਾ ਕਿ ਇਸ ਨਗਰ ਕੀਰਤਨ ਵਿੱਚ ਜਿੱਥੇ ਇਟਲੀ ਭਰ ਤੋਂ ਸੰਗਤ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਸਮੂਲੀਅਤ ਕਰੇਗੀ
ਇਸ ਨੂੰ ਵੀ ਪੜ੍ਹੋ…ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਵੀਰ ਸ਼ੇਰਪੁਰੀ ਦੇ ਨਵੇਂ ਟਰੈਕ “ਆਸ ਤੇ ਅਰਦਾਸ” ਦੀ ਸ਼ੂਟਿੰਗ ਮੁਕੰਮਲ , ਰਾਜ ਹਰੀਕੇ
ਉੱਥੇ ਇਟਾਲੀਅਨ ਪ੍ਰਸ਼ਾਸ਼ਨ ਅਧਿਕਾਰੀ ਵੀ ਉਚੇਚੇ ਤੌਰ ਤੇ ਹਾਜ਼ਰੀ ਭਰਨਗੇ।ਭਾਰਤ ਦੀ ਧਰਤੀ ਤੋਂ ਉਚੇਚੇ ਤੌਰ ਤੇ ਗਿਆਨੀ ਰਜਿੰਦਰ ਸਿੰਘ ਵੀ ਹਾਜ਼ਰੀ ਭਰਨਗੇ ।ਸਮੂਹ ਸੰਗਤਾਂ ਨੂੰ ਇਸ ਮਹਾਨ ਦਿਵਸ ਮੌਕੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਪ੍ਰਬੰਧਕਾਂ ਵੱਲੋਂ ਅਪੀਲ ਹੈ।ਜਿ਼ਕਰਯੋਗ ਹੈ ਕਿ ਇਹ ਗੁਰਦੁਆਰਾ ਸਾਹਿਬ ਜਿੱਥੇ ਸਿੱਖ ਭਾਈਚਾਰੇ ਦੀ ਸੇਵਾ ਲਈ ਸਦਾ ਹੀ ਮੋਹਰੀ ਰਹਿੰਦਾ ਉੱਥੇ ਇਟਾਲੀਅਨ ਭਾਈਚਾਰੇ ਦੀ ਸੇਵਾ ਵਿੱਚ ਵੀ ਸਦਾ ਹਾਜ਼ਰੀ ਭਰਦਾ ਹੈ ਇਸ ਗੁਰਦੁਆਰਾ ਸਾਹਿਬ ਵੱਲੋਂ ਇਟਲੀ ਦੇ ਮਾੜੇ ਸਮੇਂ ਵਿੱਚ ਇਟਲੀ ਦੇ ਮੋਢੇ ਨਾਲ ਮੋਢਾ ਲਗਾ ਸਹਾਇਤਾ ਕੀਤੀ ਗਈ ਜਿਸ ਵਿੱਚ 15 ਹਜ਼ਾਰ ਯੂਰੋ ਦੀ ਆਰਥਿਕ ਮਦਦ ਤੇ ਦੋ ਗੱਡੀਆਂ ਦੇਣ ਦਾ ਵਿਸੇ਼ਸ ਸਹਿਯੋਗ ਰਿਹਾ ਹੈ।ਇਸ ਗੁਦੁਆਰਾ ਸਾਹਿਬ ਵੱਲੋਂ ਨੰਨੇ-ਮੁੰਨੇ ਬੱਚਿਆਂ ਨੂੰ ਕੀਰਤਨ ਸਿਖਾਉਣ ਲਈ ਵੀ ਵਿਸੇ਼ਸ ਉਪਰਾਲੇ ਕੀਤੇ ਜਾਂਦੇ ਹਨ।

Leave a Reply

Your email address will not be published. Required fields are marked *