ਅਮ੍ਰਿਤਪਾਲ ਸਿੰਘ ਨੂੰ ਮੋਗਾ ‘ਚ ਨਜ਼ਰਬੰਦ ਕਰ ਲਿਆ ਗਿਆ ਹੈ ਤਾਂ ਕਿ ਉਹ ਜਲੰਧਰ ਸਮਾਗਮ ’ਚ ਨਾ ਜਾ ਸਕਣ

ਅਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਸਿੰਘਾਂ ਵਾਲ਼ਾ ਨੇੜੇ ਗੁਰਦੁਆਰਾ ਡੇਰਾ ਭਾਈ ਸੇਵਾ ਵਿਖੇ ਇਕ ਘਰ ਵਿਚ ਨਜ਼ਰਬੰਦ ਕਰ ਲਿਆ ਗਿਆ ਹੈ ਤਾਂ ਕਿ ਉਹ ਜਲੰਧਰ ਸਮਾਗਮ ’ਚ ਨਾ ਜਾ ਸਕਣ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਲੰਧਰ ਵਿਚ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਸੰਗਤ ਦਾ ਸੱਦਾ ਮਿਲਿਆ ਸੀ ਪਰ ਪੁਲਸ ਪ੍ਰਸ਼ਾਸਨ ਨੇ ਫੋਰਸ ਲਗਾ ਕੇ ਸਾਨੂੰ ਰੋਕ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਦਾ ਕਹਿਣਾ ਹੈ ਕਿ ਜਲੰਧਰ ਵਿਚ ਹਾਲਾਤ ਖ਼ਰਾਬ ਹੋ ਸਕਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਨਹੀਂ ਜਾਣ ਦਿੱਤਾ ਜਾ ਸਕਦਾ। ਪਰ ਇਸ ਦੇ ਉਲਟ ਜਲੰਧਰ ਵਿਚ ਸਭ ਠੀਕ ਠਾਕ ਚੱਲ ਰਿਹਾ ਹੈ ਅਤੇ ਨਾ ਹੀ ਉਥੇ ਕਿਸੇ ਤਰ੍ਹਾਂ ਦੀ ਬੰਦ ਕਾਲ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ ਰਿਜੋਇਮਿਲੀਆ ਵੱਲੋਂ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 553ਵੇਂ ਆਗਮਨ ਪੁਰਬ ਨੂੰ ਸਮਰਪਿਤ ਸਜੇਗਾ ਵਿਸ਼ਾਲ ਨਗਰ ਕੀਰਤਨ

ਸੁਧੀਰ ਸੂਰੀ ਦੇ ਕਾਤਲ ’ਤੇ ਦਿੱਤਾ ਵੱਡਾ ਬਿਆਨ
ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਹਿੰਦੂ ਆਗੂ ਸੁਧੀਰ ਸੂਰੀ ਦੇ ਕਾਤਲ ਦੀ ਗੱਡੀ ’ਤੇ ਵਾਰਸ ਪੰਜਾਬ ਜਥੇਬੰਦੀ ਦਾ ਸਟਿੱਕਰ ਲੱਗੇ ਜਾਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸਟਿੱਕਰ ਹਜ਼ਾਰਾਂ ਗੱਡੀਆਂ ’ਤੇ ਲੱਗੇ ਹੋਏ ਹਨ। ਇਸ ਤੋਂ ਇਲਾਵਾ ਮੁਲਜ਼ਮ ਦੀ ਗੱਡੀ ’ਤੇ ਉਨ੍ਹਾਂ ਦੇ ਸਟਿੱਕਰ ਤੋਂ ਹੇਠਾਂ ਪੁਲਸ ਦਾ ਸਟਿੱਕਰ ਵੀ ਲੱਗਾ ਸੀ ਇਸ ਦਾ ਮਤਲਬ ਕਿ ਪੁਲਸ ਵੀ ਇਸ ਕੇਸ ਵਿਚ ਸ਼ਾਮਲ ਹੈ। ਕਿਸੇ ਗੱਡੀ ’ਤੇ ਇਸ ਤਰ੍ਹਾਂ ਦਾ ਸਟਿੱਕਰ ਲੱਗਾ ਹੋਣਾ ਕੋਈ ਵੱਡੀ ਗੱਲ ਨਹੀਂ ਹੈ।

ਇਹ ਵੀ ਪੜ੍ਹੋ : NIA ਨੇ ਅਫ਼ਸਾਨਾ ਖ਼ਾਨ ਨੂੰ ਸਿੱਧੂ ਮੂਸੇਵਾਲਾ ਕੇਸ ‘ਚ ਪੁੱਛਗਿੱਛ ਲਈ ਭੇਜਿਆ ਸੰਮਨ

ਮੈਂ ਜੇਲ ਜਾਣ ਲਈ ਤਿਆਰ ਹਾਂ
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਪੁਲਸ ਨੇ ਕਈ ਬੇਨਤੀਆਂ ਕੀਤੀਆਂ, ਜਿਨ੍ਹਾਂ ਨੇ ਉਨ੍ਹਾਂ ਨੇ ਮੰਨ ਵੀ ਲਿਆ, ਪਰ ਹੁਣ ਜਿਸ ਤਰ੍ਹਾਂ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ, ਇਹ ਗੁਲਾਮੀ ਦੀ ਅਵਸਥਾ ਹੈ। ਉਨ੍ਹਾਂ ਕਿਹਾ ਕਿ ਉਹ ਜੇਲ ਜਾਣ ਲਈ ਵੀ ਤਿਆਰ ਹਨ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਸੀਂ ਕਿਸੇ ਧਰਮ ਖ਼ਿਲਾਫ ਕੋਈ ਗੱਲ ਨਹੀਂ ਕੀਤੀ। ਮੈਂ ਸਿਰਫ ਸੱਚ ਬੋਲਿਆ ਹੈ ਅਤੇ ਸੱਚ ਹੀ ਬੋਲਾਂਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਗੁਰੂ ਦੇ ਲੜ ਲੱਗਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤੀ ਵਿਚ ਨਹੀਂ ਆਉਣਾ ਪਰ ਪਿਛਲੀਆਂ ਪੰਜ ਸਰਕਾਰ ਨਸ਼ੇ ਦੇ ਮੁੱਦੇ ’ਤੇ ਬਣੀਆਂ, ਰੋਜ਼ਾਨਾ ਬੇਅਦਬੀਆਂ ਹੋ ਰਹੀਆਂ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਇਹ ਗੁਲਾਮੀ ਦੀ ਅਵਸਥਾ ਹੈ, ਜਿਸ ਨੂੰ ਸਿਰਫ ਗੁਰੂ ਦੇ ਲੜ ਲੱਗ ਕੇ ਤੋੜਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਬਰਮਿੰਘਮ ਦੇ ਨੇੜਲੇ ਸ਼ਹਿਰ ਸਮੈਦਿਕ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ

ਨੋਟ – ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Leave a Reply

Your email address will not be published. Required fields are marked *