ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ

ਚੁਫੇਰਿਓਂ ਘਿਰੇ ਅਕਾਲੀ ਦਲ ਨੇ ਇਕ ਵਾਰ ਫਿਰ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਵਿਚ ਫਤਿਹ ਹਾਸਲ ਕਰ ਲਈ ਹੈ। ਅਕਾਲੀ ਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਜਦਕਿ ਉਨ੍ਹਾਂ ਦੇ ਖ਼ਿਲਾਫ਼ ਅਕਾਲੀ ਦਲ ’ਚੋਂ ਬਾਹਰ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮੈਦਾਨ ਵਿਚ ਸਨ। ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੱਕ ਵਿਚ 104 ਵੋਟਾਂ ਪਈਆਂ ਜਦਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹੀ ਹਾਸਲ ਹੋ ਸਕੀਆਂ। ਇਜਲਾਸ ਵਿਚ ਕੁੱਲ 146 ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *