ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸੰਨਬੋਨੀਫਾਚੋ ਵਿਖੇ 13 ਨੂੰ

ਵਿਰੋਨਾ(ਇਟਲੀ)( ਇੰਦਰਜੀਤ ਸਿੰਘ ਲੁਗਾਣਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸੰਨਬੋਨੀਫਾਚੋ (ਵਿਰੋਨਾ) ਵਿਖੇ 13 ਨਵੰਬਰ ਦਿਨ ਐਤਵਾਰ ਨੂੰ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ 11 ਨਵੰਬਰ 2022 ਨੂੰ ਸਵੇਰੇ 10.00 ਵਜੇ ਆਖੰਡਪਾਠ ਸਾਹਿਬ ਆਰੰਭ ਹੋਣਗੇ ਅਤੇ ਜਿਨ੍ਹਾਂ ਦੇ ਭੋਗ ਸਵੇਰੇ 13 ਨਵੰਬਰ ਨੂੰ ਪਾਏ ਜਾਣਗੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ ਜਿਸ ਵਿਚ ਰਾਗੀ, ਢਾਡੀ,ਕੀਰਤਨੀ ਅਤੇ ਕਥਾਵਾਚਕ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਨੂੰ ਚਾਨਣਾ ਪਾਉਣਗੇ । ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਭਾਈ ਨਰਿੰਦਰ ਸਿੰਘ ਮੁੁਲਤਾਨੀ ਦੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ 12 ਨਵੰਬਰ ਦਿਨ ਸ਼ਨੀਵਾਰ ਨੂੰ ਸੁਖਮਨੀ ਸਾਹਿਬ ਅਤੇ ਲੰਗਰ ਦੀ ਸੇਵਾ ਭਾਈ ਗੁਰਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ।ਇਸ ਮੌਕੇ ਪ੍ਰਬੰਧਕ ਕਮੇਟੀ ਨੇ ਸਰਬੱਤ ਸੰਗਤਾਂ ਨੂੰ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ

Leave a Reply

Your email address will not be published. Required fields are marked *