ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 20 ਨਵੰਬਰ ਨੂੰ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ ਵਿਖੇ 20 ਨਵੰਬਰ ਦਿਨ ਐਤਵਾਰ ਨੂੰ ਸਮੂਹ ਨੌਜਵਾਨਾਂ, ਸੇਵਾਦਾਰਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸੰਬੰਧੀ 18 ਨਵੰਬਰ 2022 ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 20 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਸਪੂਰਨਤਾ ਨਾਲ ਭੋਗ ਪਾਏ ਜਾਣਗੇ। ਉਪਰੰਤ ਭਾਈ ਸਤਨਾਮ ਸਿੰਘ ਸਰਹਾਲੀ, ਅਜੀਤ ਸਿੰਘ ਥਿੰਦ ਤੇ ਸਾਥੀਆਂ ਵਲੋਂ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ 19 ਨਵੰਬਰ ਦਿਨ ਸ਼ਨੀਵਾਰ ਸ਼ਾਮ ਨੂੰ ਵੀ ਵਿਸ਼ੇਸ਼ ਤੌਰ ਤੇ ਦੀਵਾਨ ਸਜਾਏ ਜਾਣਗੇ। ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਇਸ ਸਮਾਗਮ ਦਾ ਹਿੱਸਾ ਬਣਕੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰ ਕੇ ਖੁਸ਼ੀਆਂ ਪ੍ਰਾਪਤ ਕਰੋ ਅਤੇ ਗੁਰਬਾਣੀ ਸਰਵਣ ਕਰੋ ਅਤੇ ਜੀਵਨ ਸਫ਼ਲਾ ਕਰੋ ਜੀ।

Leave a Reply

Your email address will not be published. Required fields are marked *