ਬਲਵੀਰ ਸ਼ੇਰਪੁਰੀ ਅਤੇ ਭਾਸ਼ਾ ਵਿਭਾਗ ਪਟਿਆਲਾ ਤੋਂ ਸਰੂਪ ਸਿੰਘ, ਮਨਪ੍ਰੀਤ ਸਿੰਘ ਪਵਿੱਤਰ ਵੇਈਂ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ 3 ਦਸੰਬਰ, ਰਾਜ ਹਰੀਕੇ। ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਅਤੇ ਗੁਰਦੁਆਰਿਆ ਦੇ ਦਰਸ਼ਨ ਕਰਨ ਲਈ ਅੱਜ ਭਾਸ਼ਾ ਵਿਭਾਗ ਪਟਿਆਲਾ ਤੋਂ ਉਘੇ ਲੇਖਕ ਸਰੂਪ ਸਿੰਘ ਜੀ ਅਤੇ ਮਨਪ੍ਰੀਤ ਸਿੰਘ ਵਾਤਾਵਰਨ ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਬੇਰ ਸਾਹਿਬ, ਗੁਰਦੁਆਰਾ ਹੱਟ ਸਾਹਿਬ, ਗੁਰਦੁਆਰਾ ਬੇਬੇ ਨਾਨਕੀ ਜੀ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕੀਤੇ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਸੇਵਾਦਾਰਾਂ ਵੱਲੋਂ ਮਹਾਂਕਾਵਿ ਵੇਈਂਨਾਮਾ ਭੇਂਟ ਕੀਤਾ ਗਿਆ। ਇਸ ਦੁਰਾਨ ਬਲਵੀਰ ਸ਼ੇਰਪੁਰੀ ਨੇ ਦੱਸਿਆ ਕਿ ਬਹੁਤ ਜਲਦ ਉਹ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਜੀ ਨੂੰ ਸਰੂਪ ਸਿੰਘ ਦੇ ਲਿਖੇ ਗੀਤ ਨਾਲ ਸ਼ਰਧਾਂਜਲੀ ਭੇਟ ਕਰਨਗੇ।

Leave a Reply

Your email address will not be published. Required fields are marked *