21 ਸਾਲਾ ਕੈਨੇਡੀਅਨ ਸਿੱਖ ਕੁੜੀ ਪਵਨਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ

ਬਰੈਂਪਟਨ (ਏਜੰਸੀ) – ਕੈਨੇਡਾ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਕੜੀ ਤਹਿਤ ਇਕ ਹੋਰ ਖ਼ਬਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ 21 ਸਾਲਾ ਕੈਨੇਡੀਅਨ ਸਿੱਖ ਕੁੜੀ ਪਵਨਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੀਲ ਰੀਜ਼ਨਲ ਪੁਲਸ ਮੁਤਾਬਕ ਇਹ ਘਟਨਾ 3 ਦਸੰਬਰ ਨੂੰ ਰਾਤ 10:40 ਵਜੇ ਦੇ ਕਰੀਬ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਨੇੜੇ ਗੈਸ ਸਟੇਸ਼ਨ ‘ਤੇ ਵਾਪਰੀ। ਪਵਨਪ੍ਰੀਤ ਕੌਰ ਬਰੈਂਪਟਨ ਦੀ ਵਸਨੀਕ ਸੀ।

ਪੁਲਸ ਨੇ ਕਿਹਾ ਕਿ ਗੈਸ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੌਰ ਨੂੰ “ਕਈ ਗੋਲੀਆਂ” ਮਾਰੀਆਂ ਗਈਆਂ ਅਤੇ ਡਾਕਟਰੀ ਸਹਾਇਤਾ ਦੇ ਬਾਵਜੂਦ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਹੋਮੀਸਾਈਡ ਯੂਨਿਟ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। ਅਧਿਕਾਰੀ ਇੱਕ ਪੁਰਸ਼ ਸ਼ੱਕੀ ਦੀ ਭਾਲ ਕਰ ਰਹੇ ਹਨ, ਜਿਸਨੂੰ ਕਾਲੇ ਕੱਪੜੇ ਅਤੇ ਦਸਤਾਨੇ ਪਾਏ ਹੋਏ ਦੇਖਿਆ ਗਿਆ ਹੈ। ਪੁਲਸ ਨੇ ਇਸ ਨੂੰ ਟਾਰਗੇਟਿਡ ਘਟਨਾ ਦੱਸਦਿਆਂ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਵਾਰਦਾਤ ਵਾਲੀ ਥਾਂ ਤੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਹੈ।

Leave a Reply

Your email address will not be published. Required fields are marked *