ਐਡਮਿੰਟਨ ਪੁਲਿਸ ਵਲੋਂ ਇਸ ਮਾਮਲੇ ਵਿਚ ਇੱਕ ਸ਼ੱਕੀ ਕਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ

ਐਡਮਿੰਟਨ : ਪੰਜਾਬੀਆਂ ਦਾ ਕੈਨੇਡਾ ਸਮੇਤ ਹੋਰ ਦੇਸ਼ਾਂ ਵਿਚ ਜਾਣ ਦਾ ਰੁਝਾਨ ਕਾਫੀ ਵੱਧ ਗਿਆ ਹੈ ਭਾਵੇਂ ਉਹ ਉਚੇਰੀ ਪੜ੍ਹਾਈ ਲਈ ਹੋਵੇ ਜਾਂ ਫਿਰ ਚੰਗੇ ਭਵਿੱਖ ਲਈ ਪਰ ਉਥੇ ਰਹਿੰਦਿਆਂ ਕਈ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸੇ ਤਰਾਂ ਹੀ ਹੁਣ ਕੈਨੇਡਾ ਦੇ ਐਡਮਿੰਟਨ ਤੋਂ ਅਤਿ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਜਿਸ ਦੀ ਪਛਾਣ ਸਨਰਾਜ ਸਿੰਘ ਵਜੋਂ ਹੋਈ ਹੈ।

ਇਸ ਸਬੰਧ ਵਿਚ ਸਥਾਨਕ ਪੁਲਿਸ ਵਲੋਂ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਐਡਮਿੰਟਨ ਪੁਲਿਸ ਵਲੋਂ ਇਸ ਮਾਮਲੇ ਵਿਚ ਇੱਕ ਸ਼ੱਕੀ ਕਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ ਜੋ ਕਤਲ ਦੇ ਸਮੇਂ ਉਸ ਇਲਾਕੇ ਵਿਚੋਂ ਲੰਘੀ ਸੀ। ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਸ ਗੱਡੀ ਅਤੇ ਇਸ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ ਜਾਂ ਗੋਲੀਬਾਰੀ ਬਾਰੇ ਜਾਣਕਾਰੀ ਰੱਖਦਾ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

ਜ਼ਿਕਰਯੋਗ ਹੈ ਕਿ ਇਹ ਘਟਨਾ 3 ਦਸੰਬਰ ਦੀ ਰਾਤ ਨੂੰ ਵਾਪਰੀ ਸੀ ਤੇ ਪੁਲਿਸ ਵਲੋਂ ਹੁਣ ਸਨਰਾਜ ਸਿੰਘ ਦੀ ਪਛਾਣ ਜਾਰੀ ਕੀਤੀ ਗਈ ਹੈ। ਐਡਮਿੰਟਨ ਪੁਲਿਸ ਨੂੰ 3 ਦਸੰਬਰ ਨੂੰ 51 ਸਟਰੀਟ ਤੇ 13 ਐਵੇਨਿਊ ਦੇ ਖੇਤਰ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਉੱਥੇ ਜ਼ਖ਼ਮੀ ਹਾਲਤ ਵਿਚ ਇਕ ਨੌਜਵਾਨ ਮਿਲਿਆ, ਜਿਸ ਦੀ ਬਾਅਦ ਵਿਚ ਪਛਾਣ ਸਨਰਾਜ ਸਿੰਘ ਵਜੋਂ ਹੋਈ। ਉਸਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।

Leave a Reply

Your email address will not be published. Required fields are marked *