ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ ਵਿਨੀਪੈੱਗ ਤੋਂ ਸਾਹਮਣੇ ਆਇਆ ਹੈ । ਜਿੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਦੀ ਮੌਤ ਹੋ ਗਈ। ਮ੍ਰਿਤਕ ਪੰਜਾਬਣ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ ਜੋ ਕਿ ਮੋਗਾ ਦੇ ਪਿੰਡ ਰੌਲੀ ਨਾਲ ਸਬੰਧਿਤ ਹੈ।


ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਬੀਤੇ ਕੱਲ੍ਹ ਆਪਣੀ ਕਾਰ ‘ਤੇ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ ਤਾਂ ਇਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਸਰਬਜੀਤ ਕੌਰ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ ਸਰਬਜੀਤ ਕੌਰ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਗਈ।


ਦੱਸੇ ਜਾ ਰਿਹਾ ਹੈ ਕਿ ਮ੍ਰਿਤਕ ਸਰਬਜੀਤ ਮੋਗਾ ਦੇ ਨਜ਼ਦੀਕ ਪਿੰਡ ਰੌਲੀ ਵਿਖੇ ਵਿਆਹੀ ਸੀ । ਉਹ 2012 ਵਿੱਚ ਆਪਣੇ ਪਤੀ ਤੇ ਦੋ ਬੱਚਿਆਂ ਨਾਲ PR ‘ਤੇ ਵਿਨੀਪੈੱਗ ਗਈ ਸੀ। ਮ੍ਰਿਤਕ ਸਰਬਜੀਤ ਆਪਣੇ ਪਿੱਛੇ ਪਤੀ, ਇੱਕ ਬੇਟਾ ਤੇ ਬੇਟੀ ਛੱਡ ਗਈ। ਇਸ ਘਟਨਾ ਦੀ ਖਬਰ ਜਿਵੇਂ ਹੀ ਉਸਦੇ ਪਿੰਡ ਵਾਲਿਆਂ ਨੂੰ ਪਤਾ ਲੱਗੀ ਤਾਂ ਪਿੰਡ ਵਿੱਚ ਮਾਤਮ ਦਾ ਮਾਹੌਲ ਛਾ ਗਿਆ।

Leave a Reply

Your email address will not be published. Required fields are marked *