ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਸੇਵਾ ਸੁਸਾਇਟੀ ਰੋਮ ਵਿਖੇ 5 ਫਰਵਰੀ ਨੂੰ ਕਰਵਾਇਆ ਜਾਵੇਗਾ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਸੇਵਾ ਸੁਸਾਇਟੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 5 ਫ਼ਰਵਰੀ 2023 ਦਿਨ ਐਤਵਾਰ ਨੂੰ ਧੰਨ ਧੰਨ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਗੁਰਮਤਿ ਸਮਾਗਮ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾਵਾਂ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਸੰਬੰਧ ਵਿੱਚ 3 ਫ਼ਰਵਰੀ ਦਿਨ ਸ਼ੁਕਰਵਾਰ ਨੂੰ ਇਲਾਹੀ ਬਾਣੀ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਉਨ੍ਹਾਂ ਦੇ ਭੋਗ 5 ਫਰਵਰੀ ਦਿਨ ਐਤਵਾਰ ਨੂੰ ਪਾਏਂ ਜਾਣਗੇ।

ਉਪਰੰਤ ਇੰਗਲੈਂਡ ਦੀ ਧਰਤੀ ਤੋਂ ਵਿਸ਼ੇਸ਼ ਤੌਰ ਤੇ ਭਾਈ ਤਰਬੇਦੀ ਸਿੰਘ ਕਥਾਵਾਚਕ ਪਹੁੰਚ ਰਹੇ ਹਨ। ਇਸ ਮੌਕੇ ਭਾਈ ਸਾਹਿਬ ਕਥਾ, ਵਿਚਾਰ ਅਤੇ ਗੁਰੂ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਨੂੰ ਬੇਨਤੀ ਕੀਤੀ ਜਾ ਰਹੀ ਹੈ। ਕਿ ਇਸ ਗੁਰਮਤਿ ਸਮਾਗਮ ਦਾ ਹਿੱਸਾ ਬਣਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ਅਤੇ ਗੁਰਬਾਣੀ ਸਰਵਣ ਕਰੋ । ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Leave a Reply

Your email address will not be published. Required fields are marked *