ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਸਬਾਊਦੀਆ ਵਿਖੇ 5 ਫਰਵਰੀ ਨੂੰ

*ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ ਕਰਨਗੇ ਗੁਰੂ ਮਹਿਮਾਂ ਦਾ ਗੁਣਗਾਨ*

ਰੋਮ(ਕੈਂਥ)ਪਿਛਲੇ ਇੱਕ ਦਹਾਕੇ ਤੋਂ ਵੀ ਵਧੇਰੇ ਸਮੇਂ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਹੋਕਾ ਇਟਲੀ ਭਰ ਵਿੱਚ ਦੇ ਰਿਹਾ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ (ਲਾਤੀਨਾ)ਦੀ ਪ੍ਰਬੰਧਕ ਕਮੇਟੀ ਮਹਾਨ ਅਧਿਅਤਾਮਕਵਾਦੀ ,ਇਨਕਲਾਬ ਦੇ ਮੋਢੀ,ਸ਼੍ਰੌਮਣੀ ਸੰਤ,ਯੁੱਗਪੁਰਸ਼ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ 5 ਫਰਵਰੀ 2023 ਦਿਨ ਐਤਵਾਰ ਨੂੰ ਬਹੁਤ ਹੀ ਸ਼ਾਨੋ ਸ਼ੌਕਤ ਤੇ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ ਜਿਸ ਵਿੱਚ ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕ ਬੂਟਾ ਮੁਹੰਮਦ ਉਚੇਚੇ ਤੌਰ ਗੁਰਦੁਆਰਾ ਸਾਹਿਬ ਪਹੁੰਚਕੇ ਗੁਰੂ ਮਹਿਮਾ ਦਾ ਆਪਣੀ ਬੁਲੰਦ ਤੇ ਸੁਰੀਲੀ ਆਵਾਜ਼ ਵਿੱਚ ਗੁਣਗਾਨ ਕਰਨਗੇ।ਇਹ ਜਾਣਕਾਰੀ ਪ੍ਰੈੱਸ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦਿੰਦਿਆਂ ਕਿਹਾ ਇਸ ਆਗਮਨ ਪੁਰਬ ਵਿੱਚ ਸੰਗਤਾਂ ਦੇ ਆਉਣ ਲਈ ਵਿਸੇ਼ਸ ਗੱਡੀਆਂ ਦੀ ਮੁੱਫਤ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਹੋਵੇਗੀ ਜਿਹੜੀ ਵੀ ਸੰਗਤ ਅਵਤਾਰ ਪੁਰਬ ਮੌਕੇ ਗੁਰਦੁਆਰਾ ਸਾਹਿਬ ਹਾਜ਼ਰੀ ਭਰਨਾ ਚਾਹੁੰਦੀ ਹੈ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰ ਸਕਦੀ ਹੈ।ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੂਰੇ ਲਾਸੀਓ ਸੂਬੇ ਤੋਂ ਸੰਗਤਾਂ ਕਾਫਲਿਆਂ ਦੇ ਰੂਪ ਵਿੱਚ ਸਮੂਲੀਅਤ ਕਰ ਰਹੀਆਂ ਹਨ ਤੇ ਪ੍ਰਸਿੱਧ ਹੋਰ ਰਾਗੀ, ਢਾਡੀ, ਕੀਰਤਨੀਏ ਤੇ ਪ੍ਰਚਾਰਕ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦਾ ਇਨਕਲਾਬੀ ਇਤਿਹਾਸ ਸਰਵਣ ਕਰਵਾਉਣਗੇ।

Leave a Reply

Your email address will not be published. Required fields are marked *