ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪੰਜ ਪ੍ਰਮੁੱਖ ਹਸਤੀਆਂ ਨੂੰ ਫੈਲੋਸਿ਼ਪ ਦੇਣ ਦੇ ਫੈਸਲੇ ਦਾ ਸਾਹਿਤ ਸੁਰ ਸੰਗਮ ਸਭਾ ਇਟਲੀ ਤੇ ਯੂਰਪੀ ਪੰਜਾਬੀ ਭਾਈਚਾਰੇ ਵੱਲੋਂ ਸੁਆਗਤ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪੰਜ ਪ੍ਰਮੁੱਖ ਹਸਤੀਆਂ ਜਿਹਨਾਂ ਵਿੱਚ ਸਰਬਾਂਗੀ ਲੇਖਕ ਗੁਲਜ਼ਾਰ ਸਿੰਘ ਸੰਧੂ, ਕਹਾਣੀਕਾਰ ਪ੍ਰੇਮ ਪ੍ਰਕਾਸ਼, ਕੈਨੇਡਾ ਵੱਸਦੇ ਬਹੁ ਵਿਧਾਈ ਲੇਖਕ ਰਵਿੰਦਰ ਰਵੀ, ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ ਰਵਿੰਦਰ ਭੱਠਲ ਅਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀ: ਅੰਮਿ ਡਾ ਸ ਪ ਸਿੰਘ ਨੂੰ ਫੈਲੋਸਿ਼ਪ ਦੇਣ ਦੇ ਫੈਸਲੇ ਦਾ ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਯੂਰਪੀ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ ਹੈ। ਸਭਾ ਦੇ ਬੁਲਾਰੇ ਦਲਜਿੰਦਰ ਰਹਿਲ ਅਤੇ ਬਿੰਦਰ ਕੋਲੀਆਂਵਾਲ ਨੇ ਦੱਸਿਆ ਕਿ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਡਾ ਲਖਵਿੰਦਰ ਜੌਹਲ ਦੀ ਅਗਵਾਈ ਵਿੱਚ ਲਿਆ ਗਿਆ ਇਹ ਬਹੁਤ ਵਧੀਆ ਫੈਸਲਾ ਹੈ।

ਉਪਰੋਕਤ ਸ਼ਖਸ਼ੀਅਤਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਪੰਜਾਬੀ ਸਾਹਿਤ, ਪੰਜਾਬੀ ਬੋਲੀ, ਪਰਵਾਸੀ ਪੰਜਾਬੀ ਸਾਹਿਤ ਅਤੇ ਸਭਿਆਚਾਰ ਪ੍ਰਤੀ ਬਹੁਤ ਕੰਮ ਕੀਤਾ ਗਿਆ ਹੈ। ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਜਿੱਥੇ ਸਨਮਾਨਿਤ ਸਖਸ਼ੀਅਤਾਂ ਵਧਾਈ ਦੀਆਂ ਪਾਤਰ ਹਨ ਉੱਥੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੀ ਵਧਾਈ ਦੀ ਪਾਤਰ ਹੈ। ਉਹਨਾਂ ਇਹ ਵੀ ਕਿਹਾ ਕਿ ਇਹ ਰੀਤ ਲਗਾਤਾਰ ਚੱਲਦੀ ਰਹਿਣੀ ਚਾਹੀਦੀ ਹੈ।

ਇਸ ਸਮੇਂ ਸਭਾ ਦੇ ਸਮੂਹ ਮੈਂਬਰ ਜਿਹਨਾਂ ਵਿੱਚ ਬਿੰਦਰ ਕੋਲੀਆਂਵਾਲ, ਦਲਜਿੰਦਰ ਰਹਿਲ, ਪ੍ਰੋ ਜਸਪਾਲ ਸਿੰਘ, ਰਾਣਾ ਅਠੌਲਾ, ਰਾਜੂ ਹਠੂਰੀਆ, ਮੇਜਰ ਸਿੰਘ ਖੱਖ, ਨਿਰਵੈਲ ਸਿੰਘ ਢਿੱਲੋਂ, ਪਰੇਮ ਪਾਲ ਸਿੰਘ, ਯਾਦਵਿੰਦਰ ਸਿੰਘ, ਗੁਰਮੀਤ ਸਿੰਘ ਮੱਲ੍ਹੀ, ਸਿੱਕੀ ਝੱਜੀ ਪਿੰਡ ਵਾਲਾ, ਅਮਰਵੀਰ ਸਿੰਘ ਹੋਠੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *