ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰਾਜਧਾਨੀ ਰੋਮ ਵਿਖੇ 23 ਅਪ੍ਰੈਲ 2023 ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਸਾਹਿਬ – ਏ – ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਵਿਸਾਖੀ ਵਾਲੇ ਦਿਨ ਖ਼ਾਲਸਾ ਸਾਜ ਕੇ ਸਿੱਖ ਪੰਥ ਜੀ ਸਾਜਨਾ ਕੀਤੀ ਗਈ ਸੀ ਇਸ ਦਿਵਸ ਨੂੰ ਮੁੱਖ ਰੱਖਦਿਆਂ ਜਿਥੇ ਦੇਸ਼ਾਂ ਵਿਦੇਸ਼ਾਂ ਵਿੱਚ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਉਥੇ ਇਸੇ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਇਟਲੀ ਦੀ ਰਾਜਧਾਨੀ ਰੋਮ ਸ਼ਹਿਰ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਰੋਮ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਅਪ੍ਰੈਲ 2023 ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ । ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੇਵਾਦਾਰਾ ਵਲੋਂ ਨਗਰ ਕੀਰਤਨ ਲਈ ਤਿਆਰੀ ਆਰੰਭ ਕਰ ਦਿੱਤੀਆਂ ਗਈਆਂ ਹਨ। ਇਹ ਵਿਸਾਲ ਨਗਰ ਕੀਰਤਨ ਪਿਆਸਾ ਵਿਕਟੋਰੀਆ (ਸੈਂਟਰ) ਵਿਖੇ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਗੁਰੂ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਵੇਗਾ। ਪ੍ਰੰਬਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਗਈ ਹੈ ਕਿ ਇਸ ਵਿਸ਼ਾਲ ਨਗਰ ਕੀਰਤਨ ਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ

Leave a Reply

Your email address will not be published. Required fields are marked *