ਇਟਲੀ ਦੇ ਸ੍ਰੀ ਸਨਾਤਨ ਧਰਮ ਮੰਦਿਰ ਲਵੀਨੀਓ (ਰੋਮ) ਵਿਖੇ 4 ਮਾਰਚ ਨੂੰ ਮਨਾਇਆ ਜਾਵੇਗਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਆਗਮਨ ਦਿਵਸ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਸ਼੍ਰੋਮਣੀ ਭਗਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਜਿਥੇ ਬੀਤੇ ਦਿਨੀਂ ਦੇਸ਼ਾਂ ਵਿਦੇਸ਼ਾਂ ਵਿੱਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਉਥੇ ਇਟਲੀ ਦੇ ਸੂਬਾ ਲਾਸੀਓ ਅਤੇ ਰਾਜਧਾਨੀ ਰੋਮ ਦੇ ਭਾਰਤੀਆਂ ਦੀ ਵੱਧ ਵਾਸੋ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸ੍ਰੀ ਸਨਾਤਨ ਧਰਮ ਮੰਦਿਰ ਵਿਖੇ 4 ਮਾਰਚ 2023 ਦਿਨ ਸ਼ਨੀਵਾਰ ਸ਼ਾਮ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ, ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬਧੀ ਮੰਦਿਰ ਚ’ ਸ਼ਾਮ ਨੂੰ 6:30 ਵਜੇ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਹੋਣਗੇ ਅਤੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਜਾਵੇਗਾ। ਤੇ ਸਤਿਗੁਰੂ ਦੇ ਜੀਵਨ ਵਾਰੇ ਕਥਾ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਸਮਾਗਮ ਸੰਬੰਧੀ ਮੰਦਿਰ ਦੇ ਪ੍ਰੰਬਧਕਾਂ ਵਲੋਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਈ ਦਿਨਾਂ ਤੋਂ ਸੇਵਾਦਾਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਹੈ ਕਿ ਸ਼ਨੀਵਾਰ ਸਾਮ ਨੂੰ ਇਸ ਵਿਸ਼ਾਲ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਖੁਸ਼ੀਆਂ ਪ੍ਰਾਪਤ ਕਰੋ ਅਤੇ ਇਸ ਸਮਾਗਮ ਦੀ ਰੌਣਕ ਨੂੰ ਵਧਾਓ। ਇਸ ਮੌਕੇ ਲੰਗਰ ਅਤੁੱਟ ਵਰਤਾਇਆ ਜਾਵੇਗਾ।

Leave a Reply

Your email address will not be published. Required fields are marked *