ਗੁਰੂ ਨਾਨਕ ਗੁਰਦੁਆਰਾ ਵਾਲਸਲ ਯੂਕੇ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 16 ਅਪ੍ਰੈਲ 2023 ਨੂੰ ਸਜਾਇਆ ਜਾਵੇਗਾ

ਸਾਹਿਬ – ਏ – ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਵਿਸਾਖੀ ਵਾਲੇ ਦਿਨ ਖ਼ਾਲਸਾ ਸਾਜ ਕੇ ਸਿੱਖ ਪੰਥ ਦੀ ਸਾਜਨਾ ਕੀਤੀ ਗਈ ਸੀ ਇਸ ਦਿਵਸ ਨੂੰ ਮੁੱਖ ਰੱਖਦਿਆਂ ਜਿਥੇ ਪੰਜਾਬ ਵਿੱਚ ਤੇ ਵਿਦੇਸ਼ਾਂ ਵਿੱਚ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਉਥੇ ਇਸੇ ਲੜੀ ਤਹਿਤ ਗੁਰੂ ਨਾਨਕ ਗੁਰਦੁਆਰਾ ਵਾਲਸਲ ਯੂਕੇ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 16 ਅਪ੍ਰੈਲ 2023 ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ।

ਇਹ ਵਿਸ਼ਾਲ ਨਗਰ ਕੀਰਤਨ ਗੁਰੂ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ 10:30 ਆਰੰਭ ਹੋਵੇਗਾ। ਗੁਰਦੁਆਰਾ ਪ੍ਰੰਬਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਗਈ ਹੈ ਕਿ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

Leave a Reply

Your email address will not be published. Required fields are marked *