ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ 12 ਮਾਰਚ ਨੂੰ ਹੋਵੇਗਾ ਹੋਲੇ ਮਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਅਤੇ ਖ਼ਾਲਸਾ ਪੰਥ ਦੀ ਸ਼ਾਨੋ ਸ਼ੌਕਤ ਦਾ ਪ੍ਰਤੀਕ ਹੋਲੇ ਮਹੱਲੇ ਨੂੰ ਸਮਰਪਿਤ 12 ਮਾਰਚ 2023 ਦਿਨ ਐਤਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 10 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 10ਵਜੇ ਇਲਾਹੀ ਗੁਰਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ। ਅਤੇ 12 ਮਾਰਚ ਦਿਨ ਐਤਵਾਰ ਸਵੇਰੇ 10ਵਜੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ। ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਤੇ ਸਾਥੀਆ ਵਲੋਂ ਕੀਰਤਨ ਦਰਬਾਰ ਸਜਾਇਆ ਜਾਵੇਗਾ ਅਤੇ ਸੰਗਤਾਂ ਨੂੰ ਇਸ ਪਾਵਨ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਗਈ ਕਿ ਇਸ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕਰੋ ਜੀ। ਅਤੇ ਗੁਰਦੁਆਰਾ ਸਾਹਿਬ ਦੀ ਰੌਣਕ ਨੂੰ ਵਧਾਓ ਤੇ ਇਲਾਹੀ ਗੁਰਬਾਣੀ ਸਰਵਣ ਕਰੋ ਜੀ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Leave a Reply

Your email address will not be published. Required fields are marked *