ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ (ਰੋਮ) ਵਿਖੇ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 646ਵੇਂ ਆਗਮਨ ਪੁਰਬ ਨੂੰ ਸਮਰਪਿਤ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਧੰਨ ਧੰਨ ਸ੍ਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਦੇਸ਼ਾਂ ਵਿਦੇਸ਼ਾਂ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਉਥੇ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਂਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ 2 ਅਪ੍ਰੈਲ 2023 ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ, ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ ਵੱਡੇ ਪੱਧਰ ਤੇ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਸਮਾਗਮ ਦੇ ਸੰਬੰਧ ਵਿੱਚ 31 ਮਾਰਚ 2023 ਦਿਨ ਸ਼ੁੱਕਰਵਾਰ ਸਵੇਰੇ 10ਵਜੇ ਇਲਾਹੀ ਬਾਣੀ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਅਤੇ 2 ਅਪ੍ਰੈਲ ਦਿਨ ਐਤਵਾਰ ਸਵੇਰੇ 10:30ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।ਇਸ ਦੇ ਨਾਲ ਹੀ ਭੋਗ ਤੋ ਪਹਿਲਾਂ 2 ਅਪ੍ਰੈਲ ਦਿਨ ਐਤਵਾਰ ਸਵੇਰੇ 9:30ਵਜੇ ਨਿਸ਼ਾਨ ਸਾਹਿਬ ਜੀ ਦੇ ਬਸਤਰਾਂ ਨੂੰ ਬਦਲਣ ਦੀ ਸੇਵਾ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਭੋਗ ਉਪਰੰਤ ਗਿਆਨੀ ਮੇਜਰ ਸਿੰਘ ਮਾਨ ਤੇ ਸਾਥੀਆਂ ਵਲੋਂ ਢਾਡੀ, ਵਾਰਾਂ ਰਾਹੀਂ ਗੁਰੂ ਇਤਿਹਾਸ ਤੇ ਜੀਵਨ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ। ਪ੍ਰੰਬਧਕਾਂ ਨੇ ਦੱਸਿਆ ਕਿ ਇਸ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਦੀ ਆਰੰਭਤਾ ਹੋ ਚੁੱਕੀ ਹੈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸਮੂਹ ਸੰਗਤਾ ਦੇ ਚਰਨਾਂ ਵਿੱਚ ਬੇਨਤੀ ਕੀਤੀ ਗਈ ਹੈ ਕਿ ਇਸ ਧਾਰਮਿਕ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਦੀ ਖੁਸ਼ੀਆਂ ਪ੍ਰਾਪਤ ਕਰੋ ਅਤੇ ਗੁਰਬਾਣੀ ਸਰਵਣ ਕਰੋ ਜੀ।

Leave a Reply

Your email address will not be published. Required fields are marked *