ਗੁਰਦੁਆਰਾ ਸਾਹਿਬ ਸਿੰਘ ਸਭਾ ਪੁਤਨੀਆਂ ਵਿਖੇ ਖਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਇਆ ਅੰਮ੍ਰਿਤ ਸੰਚਾਰ

ਰੋਮ(ਕੈਂਥ)ਮਹਾਨ ਸਿੱਖ ਧਰਮ ਦੀ ਚੜ੍ਹਦੀ ਕਲਾ,ਪ੍ਰਸਾਰ ਤੇ ਪ੍ਰਚਾਰ ਲਈ ਇਟਲੀ ਦੀਆਂ ਸਿੱਖ ਸੰਗਤਾਂ ਦੀ ਸੰਸਥਾ ਯੂਨੀਅਨ ਸਿੱਖ ਇਟਲੀ ਵੱਲੋਂ ਦੇਸ਼ ਭਰ ਵਿੱਚ ਕੀਤੀਆਂ ਜਾ ਰਹੀਆਂ ਕਾਰਵਾਈਆਂ ਸਲਾਘਾਂਯੋਗ ਹੈ ਇਹ ਸੰਸਥਾ ਜਿੱਥੇ ਇਟਲੀ ਵਿੱਚ ਮਹਾਨ ਸਿੱਖ ਧਰਮ ਨੂੰ ਰਜਿਸਟਰਡ ਕਰਨ ਲਈ ਦਿਨ-ਰਾਤ ਸੇਵਾ ਨਿਭਾ ਰਹੀ ਹੈ ਉੱਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮਾਂ ਦਾ ਵੀ ਆਯੋਜਨ ਕਰਵਾ ਰਹੀ ਹੈ।ਇਹਨਾਂ ਕਾਬਲੇ ਤਾਰੀਫ਼ ਕਾਰਵਾਈਆਂ ਤਹਿਤ ਹੀ ਲਾਸੀਓ ਸੂਬੇ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆਂ (ਲਾਤੀਨਾ)ਪੁਰਾਣੀ ਇਮਾਰਤ ਵਿਖੇ ਖਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕਈ ਪ੍ਰਾਣੀ ਖੰਡੇ ਬਾਟੇ ਦੀ ਪਹੁਲ ਛੱਕ ਗੁਰੂ ਵਾਲੇ ਬਣੇ।ਇਸ ਮੌਕੇ ਇਟਲੀ ਦੇ ਪ੍ਰਸਿੱਧ ਕਥਾ ਵਾਚਕ ਭਾਈ ਬਲਜਿੰਦਰ ਸਿੰਘ ਸੇਵਾਦਾਰ ਯੂਨੀਅਨ ਸਿੱਖ ਇਟਲੀ ਨੇ ਹਾਜ਼ਰੀਨ ਸੰਗਤਾਂ ਨੂੰ ਖਾਲਸੇ ਦੀ ਮਹਾਨਤਾ ਦਾ ਮਹੱਤਵ ਦੱਸਦਿਆਂ ਕਿਹਾ ਕਿ ਹਰ ਪ੍ਰਾਣੀ ਨੂੰ ਖੰਡੇ ਬਾਟੇ ਦੀ ਪਾਹੁਣ ਛੱਕ ਗੁਰੂ ਵਾਲੇ ਬਣਨਾ ਚਾਹੀਦਾ ਹੈ ।ਖਾਲਸੇ ਦੇ ਜਨਮ ਦਿਵਸ ਨੂੰ ਸਮਰਪਿਤ ਹੋ ਰਹੇ ਇਟਲੀ ਭਰ ਵਿੱਚ ਅੰਮ੍ਰਿਤ ਸੰਚਾਰ,ਵਿਸ਼ਾਲ ਨਗਰ ਕੀਰਤਨ ਤੇ ਵਿਸ਼ਾਲ ਧਾਰਮਿਕ ਸਮਾਰੋਹ ਬਹੁਤ ਵਧੀਆਂ ਕਾਰਜ ਹਨ ਜਿਹਨਾਂ ਵਿੱਚ ਹਰ ਪ੍ਰਾਣੀ ਨੂੰ ਸਮੂਲੀਅਤ ਕਰਨੀ ਚਾਹੀਦੀ ਹੈ।ਇਸ ਅੰਮ੍ਰਿਤ ਸੰਚਾਰ ਵਿੱਚ ਗੁਰੂ ਵਾਲੇ ਬਣਨ ਵਾਲੇ ਸਿੰਘਾਂ ਲਈ ਕਕਾਰਾਂ ਦੀ ਸੇਵਾ ਯੂਨੀਅਨ ਸਿੱਖ ਇਟਲੀ ਵੱਲੋਂ ਕੀਤੀ ਗਈ।ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆ ਨੇ ਅੰਮ੍ਰਿਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆਂ ਦਾ ਗੁਰੂ ਦੀ ਬਖ਼ਸੀਸ ਸਿਰੋਪਾਓ ਨਾਲ ਵਿਸੇ਼ਸ ਸਨਮਾਨ ਕੀਤਾ ਗਿਆ।

Leave a Reply

Your email address will not be published. Required fields are marked *