ਪ੍ਰੈਸ ਕਲੱਬ ਵਿਖੇ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ, ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਜ਼ਾਦੀ ਮਿਲੀ -ਰਾਣਾ

ਸੁਲਤਾਨਪੁਰ ਲੋਧੀ. ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਝੱਲ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੇਟ ਰਜਿੰਦਰ ਸਿੰਘ ਰਾਣਾ ਵੱਲੋਂ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਭਗਤ ਸਿੰਘ , ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਮੌਕੇ ਬੋਲਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਅਹਿਮ ਭੂਮਿਕਾ ਨਿਭਾਈ ਹੈ । ਇਸ ਮੌਕੇ ਪ੍ਰੈਸ ਕਲੱਬ ਦੇ ਸਰਪ੍ਰਸਤ ਜਗੀਰ ਸਿੰਘ ਬਾਜਵਾ, ਮਾਸਟਰ ਦੇਸਰਾਜ ਨੇ ਕਿਹਾ ਕਿ ਲੱਖਾਂ ਹੀ ਭਾਰਤੀ ਨੌਜਵਾਨਾਂ ਨੂੰ ਆਜ਼ਾਦੀ ਦੀ ਲੜਾਈ ਵਾਸਤੇ ਸ਼ਹੀਦ ਭਗਤ ਸਿੰਘ ਨੇ ਪ੍ਰੇਰਿਤ ਕਰਦਿਆਂ ਲਾਮਬੰਦ ਕੀਤਾ ਜਿਸ ਨਾਲ ਦੇਸ਼ ਨੂੰ ਗੋਰਿਆਂ ਤੋਂ ਆਜ਼ਾਦ ਕਰਵਾਉਣ ਵਿਚ ਵੱਡੀ ਸਹਾਇਤਾ ਮਿਲੀ। ਇਸ ਮੌਕੇ ਪ੍ਰੈਸ ਕਲੱਬ ਦੇ ਚੇਅਰਮੈਨ ਬਲਵਿੰਦਰ ਸਿੰਘ ਲਾਡੀ ਨੇ ਸਮੂਹ ਪੱਤਰਕਾਰ ਸਾਥੀਆਂ ਅਤੇ ਆਏ ਹੋਏ ਪਤਵੰਤਿਆਂ ਨੂੰ ਜੀ ਆਇਆਂ ਕਿਹਾ । ਸਮਾਗਮ ਦੌਰਾਨ ਪ੍ਰੈਸ ਕਲੱਬ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਤੇ ਸਮੂਹ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਪ੍ਰੈੱਸ ਕਲੱਬ ਵੱਲੋਂ ਸਮੇਂ ਸਮੇਂ ਤੇ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ। ਇਸ ਮੌਕੇ ਪ੍ਰੈਸ ਕਲੱਬ ਦੇ ਕਾਰਜਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਜਸਵੰਤ ਸਿੰਘ ਤੇ ਹਰਭਜਨ ਹਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਮਾ ਦੇਸ ਰਾਜ, ਨਰਿੰਦਰ ਹਨੀ, ਬਲਬੀਰ ਸ਼ੇਰਪੁਰੀ, ਸਾਹਿਲ ਚੌਹਾਨ ਨੇ ਸ਼ਹੀਦਾਂ ਨੂੰ ਸਮਰਪਿਤ ਆਪਣੀਆਂ ਰਚਨਾਵਾਂ ਪੜੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਕਟਰੀ ਨਰੇਸ਼ ਹੈਪੀ, ਸੀਨੀਅਰ ਵਾਈਸ ਪ੍ਰਧਾਨ ਜਤਿੰਦਰ ਸੇਠੀ, ਕੈਸ਼ੀਅਰ ਰਕੇਸ਼ ਕੁਮਾਰ, ਸ਼ਰਨਜੀਤ ਸਿੰਘ ਐਡਵਾਈਜ਼ਰ, ਜਸਵੰਤ ਸਿੰਘ, ਸਰਦੂਲ ਸਿੰਘ ਲੋਕ ਇਨਸਾਨੀਅਤ ਵਿਕਾਸ ਪਾਰਟੀ ,ਗੁਰਮਿੰਦਰਪਾਲ ਸਿੰਘ ਕੰਡਾ, ਸੰਤੋਖ ਸਿੰਘ ਪੰਨੂ ਦਫਤਰ ਇੰਚਾਰਜ, ਨਰਿੰਦਰ ਹਨੀ, ਕੁਲਬੀਰ ਸਿੰਘ ਮਿੰਟੂ, ਜਰਨੈਲ ਸਿੰਘ ਗਿੱਲ, ਤਰਸੇਮ ਸਿੰਘ ਥਿੰਦ, ਸਿਮਰਨ ਸੰਧੂ, ਗੁਰਪਿੰਦਰ ਜੱਗੂ,ਗਾਇਕ ਬਲਵੀਰ ਸ਼ੇਰਪੁਰੀ, ਰਵੀ ਸ਼ੰਕਰ , ਰਜਿੰਦਰ ਸਿੰਘ,ਗਾਇਕ ਆਦਿ ਸਮੇਤ ਵੱਡੀ ਗਿਣਤੀ ਵਿਚ ਪੱਤਰਕਾਰ ਸਾਥੀਆਂ ਸ਼ਿਰਕਤ ਕੀਤੀ।
ਫੋਟੋ ਕੈਪਸ਼ਨ – ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਸਮੇਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਪ੍ਰਧਾਨ ਲਖਵੀਰ ਸਿੰਘ ਲੱਖੀ, ਬਲਵਿੰਦਰ ਸਿੰਘ ਲਾਡੀ, ਜਗੀਰ ਸਿੰਘ ਬਾਜਵਾ, ਦੇਸ ਰਾਜ, ਸੰਤੋਖ ਸਿੰਘ ਪੰਨੂ ਤੇ ਹੋਰ ਪੱਤਰਕਾਰ ਸਾਥੀ।

Leave a Reply

Your email address will not be published. Required fields are marked *