ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ (ਰੋਮ) ਵਿਖੇ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 646ਵੇਂ ਆਗਮਨ ਪੁਰਬ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਧੰਨ ਧੰਨ ਸ੍ਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਦੇਸ਼ਾਂ ਵਿਦੇਸ਼ਾਂ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਉਥੇ ਇਟਲੀ ਦੀ ਰਾਜਧਾਨੀ ਰੋਮ ਅਤੇ ਲਾਸੀਓ ਸੂਬੇ ਦੇ ਸ਼ਹਿਰ ਵਿਲੇਂਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ, ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸੰਬੰਧੀ ਇਲਾਹੀ ਬਾਣੀ ਸ੍ਰੀ ਆਖੰਡ ਪਾਠ ਸਾਹਿਬ ਭੋਗ ਪਾਏ ਗਏ। ਇਸ ਦੇ ਨਾਲ ਹੀ ਭੋਗ ਤੋ ਪਹਿਲਾਂ ਨਿਸ਼ਾਨ ਸਾਹਿਬ ਜੀ ਦੇ ਬਸਤਰਾਂ ਬਦਲਣ ਦੀ ਸੇਵਾ ਕੀਤੀ ਗਈ। ਇਸ ਮੌਕੇ ਭੋਗ ਉਪਰੰਤ ਗਿਆਨੀ ਮੇਜਰ ਸਿੰਘ ਮਾਨ ਤੇ ਸਾਥੀਆਂ ਵਲੋਂ ਢਾਡੀ, ਵਾਰਾਂ ਰਾਹੀਂ ਗੁਰੂ ਸਾਹਿਬ ਜੀ ਜੀਵਨ ਤੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਇਲਾਕੇ ਦੇ ਸਮੂਹ ਗੁਰਦੁਆਰਿਆਂ ਸਾਹਿਬਾਨਾ ਦੀਆਂ ਪ੍ਰੰਬਧਕ ਕਮੇਟੀਆਂ ਤੇ ਮੰਦਿਰ ਦੀਆਂ ਕਮੇਟੀਆਂ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਗ੍ਰੰਥੀ ਸਿੰਘ ਭਾਈ ਸੁਰਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਉਪਦੇਸ਼ ਦਿੰਦਿਆਂ ਹੋਇਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਂਝੀ ਵਾਲਤਾ ਦਾ ਤੇ ਪਹਿਰਾ ਦੇਣਾ ਚਾਹੀਦਾ ਹੈ। ਕਿਉਂਕਿ ਅਸੀਂ ਸਾਰੇ ਇੱਕ ਹੀ ਹਾਂ। ਦੂਜੇ ਪਾਸੇ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਅਤੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਗੁਰੂ ਘਰ ਦਹ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *