ਜ਼ਹਿਰੀਲੀ ਸ਼ਰਾਬ ਨਾਲ 22 ਮੌਤਾਂ

ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 22 ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ | ਸਾਰਿਆਂ ਦਾ ਮੋਤੀਹਾਰੀ ਅਤੇ ਮੁਜੱਫਰਪੁਰ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ |

ਜ਼ਿਲ੍ਹੇ ਦੇ 6 ਪਿੰਡਾਂ ਦੇ ਲੋਕਾਂ ਨੇ ਅਲੱਗ-ਅਲੱਗ ਸਥਾਨਾਂ ‘ਤੇ ਵੀਰਵਾਰ ਨੂੰ ਸ਼ਰਾਬ ਪੀਤੀ ਸੀ | ਉਸੇ ਰਾਤ ਨੂੰ ਸਾਰਿਆਂ ਦੀ ਤਬੀਅਤ ਖਰਾਬ ਹੋਣ ਲੱਗੀ ਅਤੇ ਅਗਲੀ ਸਵੇਰ ਤੋਂ ਮੌਤਾਂ ਹੋਣੀਆਂ ਸ਼ੁਰੂ ਹੋ ਗਈਆਂ | ਸਨਿਚਰਵਾਰ ਤੱਕ 22 ਲੋਕਾਂ ਨੇ ਦਮ ਤੋੜ ਦਿੱਤਾ | ਮਾਮਲੇ ਦੀ ਜਾਂਚ ਲਈ ਇਕ ਪੰਜ ਮੈਂਬਰੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਦੋ ਡੀ.ਐਸ.ਪੀਜ਼ ਅਤੇ 3 ਇੰਸਪੈਕਟਰ ਸ਼ਾਮਿਲ ਹਨ |

ਦੂਜੇ ਪਾਸੇ ਜ਼ਿਲ੍ਹਾ ਮੈਜਿਸਟ੍ਰੇਟ ਦਾ ਕਹਿਣਾ ਹੈ ਕਿ ਇਹ ਮੌਤਾਂ ਹੈਜ਼ਾ ਅਤੇ ‘ਫੂਡ ਪੋਇਜਨਿੰਗ’ ਨਾਲ ਹੋਈਆਂ ਹਨ | ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਇਹ ਕਾਫੀ ਦੁਖਦਾਈ ਘਟਨਾ ਹੈ, ਲੋਕਾਂ ਨੂੰ ਗਲਤ ਕੰਮ ਨਹੀਂ ਕਰਨਾ ਚਾਹੀਦਾ | ਜਾਣਕਾਰੀ ਅਨੁਸਾਰ ਉਕਤ ਪੀੜਤਾਂ ਨੇ ਕਣਕ ਦੀ ਵਾਢੀ ਤੋਂ ਬਾਅਦ ਇਕੱਠੇ ਹੋ ਕੇ ਸ਼ਰਾਬ ਪੀਤੀ ਸੀ | ਮੌਤਾਂ ਦਾ ਸਿਲਸਿਲਾ ਸ਼ੁੱਕਰਵਾਰ ਨੂੰ ਸ਼ੁਰੂ ਹੋ ਗਿਆ ਸੀ ਅਤੇ ਸ਼ਾਮ ਤੱਕ 8 ਲੋਕਾਂ ਦੀ ਜਾਨ ਚਲੀ ਗਈ ਸੀ | ਸਨਿਚਰਵਾਰ ਸ਼ਾਮ ਤੱਕ ਇਹ ਗਿਣਤੀ 22 ਹੋ ਗਈ | 7 ਮਿ੍ਤਕਾਂ ਦਾ ਸਸਕਾਰ ਉਨ੍ਹਾਂ ਦੇ ਪਰਿਵਾਰਾਂ ਵਲੋਂ ਬਿਨਾਂ ਪੋਸਟਮਾਰਟਮ ਤੋਂ ਹੀ ਕਰ ਦਿੱਤਾ ਗਿਆ

Leave a Reply

Your email address will not be published. Required fields are marked *