ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ (ਵਿਤੇਂਰਬੋ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਤੇ ਗੁਰਦੁਆਰਾ ਸਾਹਿਬ ਦੀ ਮੁੱਲ ਦੀ ਇਮਾਰਤ ਖ੍ਰੀਦਣ ਲਈ ਆਰੰਭੇ ਹੋਏ ਸਾਰੇ ਕਾਰਜਾਂ ਦੀ ਸੰਪੂਰਨਤਾ ਹੋਣ ਤੇ ਸ਼ੁਕਰਾਨੇ ਵਜੋਂ ਕਰਵਾਇਆ ਗਿਆ ਗੁਰਮਤਿ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਸੂਬਾ ਲਾਸੀਓ ਪ੍ਰਸਿੱਧ ਸ਼ਹਿਰ ਵਿਤੇਂਰਬੋ ਵਿਖੇ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਤੇ ਪਿਛਲੇ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਦੀ ਮੁੱਲ ਦੀ ਇਮਾਰਤ ਖ੍ਰੀਦਣ ਲਈ ਜੋ ਕਾਰਜ ਆਰੰਭੇ ਹੋਏ ਸਨ।

ਉਹ ਸਾਰੇ ਕਾਰਜਾਂ ਦੀ ਸੰਪੂਰਨਤਾ ਹੋਣ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੱਸਿਆ ਇਸ ਸਮਾਗਮ ਸੰਬੰਧੀ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਜਿਨ੍ਹਾਂ ਦੇ ਐਤਵਾਰ ਨੂੰ ਗੁਰੂ ਮਰਿਆਦਾ ਅਨੁਸਾਰ ਸੰਪੂਰਨਤਾ ਦੇ ਨਾਲ ਭੋਗ ਗਏ। ਉਪਰੰਤ ਕੀਰਤਨੀਏ ਜਥੇ ਵਲੋਂ ਤੇ ਬੱਚਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ।

ਇਸ ਮੌਕੇ ਪ੍ਰੰਬਧਕ ਕਮੇਟੀ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਮੁੱਲ ਦੀ ਖ੍ਰੀਦ ਲਈ ਸੀ ‌ ਜਿਸ ਵਿੱਚ ਯੂਰਪ ਸਮੇਤ ਇਟਲੀ ਦੀਆਂ ਸਮੂਹ ਗੁਰਦੁਵਾਰਾ ਪ੍ਰਬੰਧਕ ਕਮੇਟੀਆਂ ਤੇ ਸਮੂਹ ਸੰਗਤਾਂ ਦਾ ਸਹਿਯੋਗ ਰਿਹਾ ਹੈ। ਤੇ ਵਾਹਿਗੁਰੂ ਸੱਚੇ ਪਾਤਸ਼ਾਹ ਦੀ ਅਪਾਰ ਕਿਰਪਾ ਸਦਕਾ ਸਾਰੇ ਕਾਰਜ ਰਾਸ ਹੋ ਗਏ ਹਨ। ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਵਲੋਂ ਇਸ ਮੌਕੇ ਸਮੂਹ ਸੰਗਤਾਂ ਅਤੇ ਯੂਰਪ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਇਟਲੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

ਕਿਉਂਕਿ ਇਨਾਂ ਵੱਡਾ ਕਾਰਜ ਇਨੀਂ ਜਲਦੀ ਪੂਰਾ ਹੋਣਾ ਸੰਭਵ ਨਹੀਂ ਸੀ ਪਰ ਆਪ ਸਭ ਦੇ ਸਹਿਯੋਗ ਨਾਲ ਸਫ਼ਲਤਾ ਹਾਸਿਲ ਹੋਈ ਹੈ। ਇਸ ਸਮਾਗਮ ਦੇ ਸ੍ਰੀ ਆਖੰਡ ਪਾਠ ਦੀ ਸੇਵਾ ਭਾਈ ਹਰਭਜਨ ਸਿੰਘ ਦੇ ਪਰਿਵਾਰ ਵਲੋਂ ਕੀਤੀਆਂ ਗਈਆਂ।

ਦੂਜੇ ਪਾਸੇ ਸਮਾਗਮ ਦੇ ਅੰਤ ਵਿੱਚ ਪ੍ਰੰਬਧਕਾਂ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ, ਸੇਵਾਦਾਰਾਂ ਅਤੇ ਕੀਰਤਨ ਕਰਨ ਵਾਲੇ ਬੱਚਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Leave a Reply

Your email address will not be published. Required fields are marked *