ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਦਾ ਨਾਮ ਬਦਲ ਕੇ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਰੱਖਿਆ ਗਿਆ

ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਗਿਆ ਪੁਨਰਗਠਨ , ਸਿੱਖੀ ਸਰੂਪ ਅੰਮ੍ਰਿਤ ਧਾਰੀ ਚੇਹਰਿਆਂ ਨੂੰ ਕੀਤਾ ਗਿਆ ਕਮੇਟੀ ਮੈਂਬਰ ਨਾਮਜ਼ਦ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਪਿਛਲੇ ਦੋ ਸਾਲ ਪਹਿਲਾਂ ਇਟਲੀ ਦੇ ਸੂਬਾ ਲਾਸੀਓ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸੰਗਤਾਂ ਦੀ ਸਹਿਮਤੀ ਨਾਲ ਨਵੇਂ ਗੁਰਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਗਈ ਸੀ।

ਜਿਸ ਦਾ ਨਾਮ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਰੱਖਿਆ ਗਿਆ ਸੀ , ਹੁਣ ਲਗਭਗ ਦੋ ਸਾਲ ਦਾ ਸਮਾਂ ਬੀਤ ਜਾਣ ਮਗਰੋਂ ਸਰਬਸੰਮਤੀ ਨਾਲ ਗੁਰਦੁਆਰਾ ਸਾਹਿਬ ਦਾ ਨਾਮ ਬਦਲ ਕੇ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਰੱਖਿਆ ਗਿਆ ਹੈ।

ਇਸ ਸੰਬੰਧੀ ਨਵੇਂ ਬਣੇ ਕਮੇਟੀ ਮੈਂਬਰਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਹਿਲੇ ਮੈਂਬਰਾਂ ਅਤੇ ਸੰਗਤਾਂ ਦੀ ਸਹਿਮਤੀ ਨਾਲ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਮੈਂਬਰਾਂ ਦਾ ਪੁਨਰਗਠਨ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਦਾ ਨਾਮ ਬਦਲ ਕੇ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਰੱਖ ਦਿੱਤਾ ਗਿਆ ਅਤੇ ਬਕਾਇਦਾ ਇਸ ਨਾਮ ਨੂੰ ਇਟਲੀ ਦੇ ਕਾਨੂੰਨ ਵਿੱਚ ਰਜਿਸਟਰਡ ਕਰਵਾ ਦਿੱਤਾ ਗਿਆ ਹੈ ਅਤੇ ਨਵੀ ਬਣੀ 6 ਮੈਂਬਰੀ ਪ੍ਰੰਬਧਕ ਕਮੇਟੀ ਨੇ ਵੀ ਦੁਆਰਾ ਸਰਕਾਰੀ ਮਾਨਤਾ ਪ੍ਰਾਪਤ ਕਰ ਲਈ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੋ ਨਵੇਂ ਪ੍ਰੰਬਧਕ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੀ ਮਰਿਆਦਾ ਅਨੁਸਾਰ ਸਿੱਖ ਅੰਮ੍ਰਿਤਧਾਰੀ ਵਿਅਕਤੀਆਂ ਨੂੰ ਪ੍ਰੰਬਧਕ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਅਤੇ ਪੁਰਾਣੇ ਪ੍ਰੰਬਧਕ ਕਮੇਟੀ ਮੈਂਬਰਾਂ ਨੂੰ ਸੇਵਾ ਮੁਕਤ ਕਰਕੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *