ਗੁਰੂਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਸਲਾਨਾ ਬਰਸੀ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਸਿੱਖ ਕੌਮ ਦੇ ਮਹਾਨ ਯੋਧੇ ਬ੍ਰਹਮ ਗਿਆਨੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਨਿੱਘੀ ਯਾਦ ਤੇ ਸਲਾਨਾ ਬਰਸੀ ਨੂੰ ਸਮਰਪਿਤ ਗੁਰੂਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਸੰਬੰਧੀ ਗੁਰੂਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਅਤੇ ਜਿਨ੍ਹਾਂ ਦੇ ਸੰਪੂਰਨਤਾ ਦੇ ਨਾਲ ਐਤਵਾਰ ਨੂੰ ਭੋਗ ਪਾਏ ਗਏ।

ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਤੇ ਇਸ ਮੌਕੇ ਭਾਈ ਅਜੀਤ ਸਿੰਘ ਥਿੰਦ ਤੇ ਭਾਈ ਸਰਬਜੀਤ ਸਿੰਘ ਮੱਣਕਪੁਰੀ ਦੇ ਕਵੀਸ਼ਰੀ ਜਥੇ ਵਲੋਂ ਬਾਬਾ ਜੀ ਜੀਵਨ ਵਾਰੇ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਰਾਹੀਂ ਜਾਣੂ ਕਰਵਾਇਆ ਗਿਆ।

ਪ੍ਰੰਬਧਕ ਕਮੇਟੀ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੀਆਂ ਸੰਗਤਾਂ ਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀਆਂ ਸੇਵਾਵਾਂ ਕੀਤੀਆਂ ਗਈਆਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ

Leave a Reply

Your email address will not be published. Required fields are marked *